21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਖੱੁਡੀ ਕਲਾਂ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਹੰਡਿਆਇਆ, 1 ਮਈ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਭੋਗ ਉਪਰੰਤ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਗੁਰਤੇਜ ਸਿੰਘ ਖੱੁਡੀ ਨੇ ਕਿਹਾ ਕਿ ਅਮਰੀਕਾ ਤੇ ਕੈਨੇਡਾ ਦੀਆਂ ਮਜ਼ਦੂਰ ਟਰੇਡ ਯੂਨੀਅਨਾਂ ਨੇ 1884 ਵਿਚ ਫ਼ੈਸਲਾ ਕੀਤਾ ਸੀ ਕਿ 1 ਮਈ 1886 ਤੋਂ ਰੋਜ਼ਾਨਾ 8 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਨਗੀਆਂ | ਮਜ਼ਦੂਰਾਂ ਨੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਆਪਣੀਆਂ ਮੰਗਾਂ ਸਬੰਧੀ ਅੰਦੋਲਨ ਕੀਤਾ ਜਿੱਥੇ ਪੁਲਿਸ ਨੇ ਨਿਹੱਥੇ ਲੋਕਾਂ ਉੱਪਰ ਗੋਲੀ ਚਲਾ ਕੇ ਮਜ਼ਦੂਰਾਂ ਨੂੰ ਸ਼ਹੀਦ ਕੀਤਾ ਸੀ | 1 ਮਈ 1889 ਮਜ਼ਦੂਰ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਕਿ 1 ਮਈ 1890 ਨੂੰ ਪਹਿਲੀ ਵਾਰ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਭਾਰਤ ਵਿਚ 1923 ਵਿਚ ਮਜ਼ਦੂਰ ਦਿਵਸ ਮਨਾਉਣਾ ਸ਼ੁਰੂ ਕੀਤਾ | ਉਨ੍ਹਾਂ ਕਿਹਾ ਕਿ ਅਜੇ ਵੀ ਸਮੇਂ ਦੀਆਂ ਸਰਕਾਰਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਇਨਕਾਰੀ ਹਨ | ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਸਮੇਂ ਕਰਨੈਲ ਸਿੰਘ, ਪ੍ਰਧਾਨ ਅਵਤਾਰ ਸਿੰਘ, ਲਾਭ ਸਿੰਘ ਖੱੁਡੀ, ਭੋਲਾ ਸਿੰਘ ਪ੍ਰਧਾਨ ਨਰੇਗਾ ਮਜ਼ਦੂਰ, ਮੋਹਨ ਸਿੰਘ, ਬਿੱਕਰ ਸਿੰਘ, ਬਲਵੀਰ ਸਿੰਘ, ਮਿਸਤਰੀ ਬੱਗਾ ਸਿੰਘ, ਬਾਬਾ ਕੁਲਦੀਪ ਸਿੰਘ, ਰਜਿੰਦਰ ਕੌਰ, ਪਰਮਜੀਤ ਕੌਰ, ਸ਼ਿੰਦਰ ਕੌਰ, ਕੁਲਵੀਰ ਸਿੰਘ, ਜਗਰਾਜ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ, ਕਕਨ ਸਿੰਘ, ਗੁਰਮੀਤ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਮਜ਼ਦੂਰ ਹਾਜ਼ਰ ਸਨ |

ਪਿਛਲੀ ਖ਼ਬਰ ਛਿੰਨਮਸਤਿਕਾ ਜੈਯੰਤੀ ਦੀ ਖ਼ੁਸ਼ੀ 'ਚ 19ਵਾਂ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ <br/> ਅਗਲੀ ਖ਼ਬਰ ਪੀ.ਆਰ.ਟੀ.ਸੀ. ਰਿਟਾ: ਭਾਈਚਾਰਾ ਏਟਕ ਯੂਨੀਅਨ ਬਰਨਾਲਾ ਵਲੋਂ ਮਈ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।