21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹੰਡਿਆਇਆ ਗਰਿੱਡ ਵਿਖੇ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 02-05-2026
ਹੰਡਿਆਇਆ, 1 ਮਈ (ਗੁਰਜੀਤ ਸਿੰਘ ਖੱੁਡੀ)-ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਐਫੀ ਯੂਨਿਟ ਹੰਡਿਆਇਆ ਦੇ 220 ਕੇ.ਵੀ. ਗਰਿੱਡ ਦੇ ਮੱੁਖ ਗੇਟ ਅੱਗੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਝੰਡਾ ਲਹਿਰਾ ਕੇ ਮਈ ਦਿਵਸ ਮਨਾਇਆ ਗਿਆ | ਇਸ ਮੌਕੇ ਯੂਨੀਅਨ ਦੇ ਸਾਬਕਾ ਚੇਅਰਮੈਨ ਸੁਦਾਗਰ ਸਿੰਘ ਰੱਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੱੁਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯੂਨੀਅਨਾਂ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਯੂਨੀਅਨ ਦੇ ਸਕੱਤਰ ਰਮੇਸ਼ ਕੁਮਾਰ, ਕੈਸ਼ੀਅਰ ਜਗਦੀਪ ਖ਼ਾਨ ਭਦੌੜ, ਵਾਹਿਗੁਰੂਪਾਲ ਸਿੰਘ ਚੀਮਾ, ਰਜਿੰਦਰ ਕੁਮਾਰ ਜੇਤੋ, ਵਿਜੈਪਾਲ ਖੱੁਡੀ, ਬੱੁਗਰ ਸਿੰਘ, ਸੁਰਜੀਤ ਸਿੰਘ ਰਾਜਸਥਾਨੀ, ਵਿਸਾਲ ਕੁਮਾਰ ਖੱੁਡੀ ਆਦਿ ਸਮੇਤ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਦਸਵੀਂ ਵਾਰ ਕਬਜ਼ਾ ਵਾਰੰਟ ਦਾ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ <br/> ਅਗਲੀ ਖ਼ਬਰ ਛਿੰਨਮਸਤਿਕਾ ਜੈਯੰਤੀ ਦੀ ਖ਼ੁਸ਼ੀ 'ਚ 19ਵਾਂ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।