21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 02-05-2026
ਬਰਨਾਲਾ, 1 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ | ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਜੇਲ੍ਹ ਦੀ ਚੈਕਿੰਗ ਚੱਲ ਰਹੀ ਸੀ ਤਾਂ ਹਵਾਲਾਤੀ ਗੁਰਪ੍ਰੀਤ ਸਿੰਘ ਗੁਰੀ ਪੱੁਤਰ ਦਰਸ਼ਨ ਸਿੰਘ ਵਾਸੀ ਬੱੁਗਰਾ (ਸੰਗਰੂਰ) 'ਤੇ ਸ਼ੱਕ ਪੈਣ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਹਵਾਲਾਤੀ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਪੱਤਰ ਅਨੁਸਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਦਿਆਰਥਣ ਆਲੀਆ ਨਾਜ਼ ਐਨ.ਐਮ.ਐਮ.ਐਸ ਪ੍ਰੀਖਿਆ 'ਚ ਜ਼ਿਲ੍ਹੇ ਵਿਚੋਂ ਰਹੀ ਅੱਵਲ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।