21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਈ.ਸੀ.ਐਸ.ਈ. ਬੋਰਡ ਦਸਵੀਂ ਜਮਾਤ ਦਾ ਨਤੀਜਾ ਗੋਬਿੰਦ ਸਕੂਲ ਦਾ ਸੌ ਫ਼ੀਸਦੀ ਰਿਹਾ <br/>

ਅਜੀਤ ਡੈਸਕ 02-05-2026
ਭਦੌੜ, 1 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਈ.ਸੀ.ਐਸ.ਈ. ਬੋਰਡ ਦੁਆਰਾ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀਆਂ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਅਤੇ ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਨੇ ਆਏ ਨਤੀਜਿਆਂ ਸਬੰਧੀ ਦੱਸਿਆ ਕਿਹਾ ਕਿ ਇਸ ਵਾਰ ਵੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਪੀ.ਕੇ. ਠਾਕੁਰ ਨੇ ਸਟਾਫ਼, ਵਿਦਿਆਰਥੀਆਂ ਅਤੇ ਸਕੂਲ ਪੁੱਜੇ ਮਾਪਿਆਂ ਬੱਚਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਜ਼ਿਕਰ ਕਰਦੇ ਹੋਏ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਗਲੀਆਂ ਨਤੀਜਿਆਂ ਵਿਚ ਹੋਰ ਵੀ ਸ਼ਾਨਦਾਰ ਪ੍ਰਦਰਸ਼ਨ ਲਿਆਉਣ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਆਏ ਨਤੀਜਿਆਂ ਸਬੰਧੀ ਦੱਸਿਆ ਕਿ ਦਸਵੀਂ ਵਿਚੋਂ ਅਕਾਸੀ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ, ਨਵਨੂਰ ਕੌਰ ਸਿੱਧੂ 96.4 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਜਸਰਾਜ ਸਿੰਘ ਨੇ 94.4 ਫ਼ੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਕਿਰਤਇੰਦਰ ਕੌਰ ਗਿੱਲ, ਰੁਪਿੰਦਰ ਕੌਰ ਅਤੇ ਗੀਤਇੰਦਰ ਕੌਰ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ | ਸਕੂਲ ਦੀ ਐਮ.ਡੀ. ਮੈਡਮ ਰਿਚਾ ਪਨੇਸਰ ਗਿੱਲ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਵਿਚ ਪੁੱਜੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਕੂਲ ਵਲੋਂ ਹਰ ਕਦਮ ਉਠਾਉਣ ਦੀ ਇੱਛਾ ਪ੍ਰਗਟਾਈ |

ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਸ਼ਹਿਣਾ ਵਿਖੇ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।