20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ, ਸੰਗਤਾਂ ਵਲੋਂ ਭਰਵਾਂ ਸਵਾਗਤ <br/>

ਸੁਨਾਮ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ ਗਏ ਸਵਾਗਤ ਕਰਦੀਆਂ ਸੰਗਤਾਂ | ਤਸਵੀਰ: ਰੁਪਿੰਦਰ ਸਿੰਘ ਸੱਗੂ <br/> 02-05-2026
ਸੁਨਾਮ ਊਧਮ ਸਿੰਘ ਵਾਲਾ, 1 ਮਈ (ਰੁਪਿੰਦਰ ਸਿੰਘ ਸੱਗੂ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 405 ਵਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨਿਆਈਾ ਸੁਨਾਮ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਅੱਜ ਸਵੇਰੇ ਅੰਮਿ੍ਤ ਵੇਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਵੱਲੋਂ ਸ਼ਹਿਰ ਅੰਦਰ ਵਿਸ਼ਾਲ ਤੇ ਆਲੋਕਿਕ ਨਗਰ ਕੀਰਤਨ ਸਜਾਏ ਗਏ ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਸੁੰਦਰ ਪਾਲਕੀ ਵੀ ਦਰਸ਼ਨ ਯੋਗ ਸੀ ਅਤੇ ਪੰਜ ਪਿਆਰੇ ਸਾਹਿਬਾਨ ਸੁੰਦਰ ਤੇ ਮਨਮੋਹਕ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ | ਇਸ ਮੌਕੇ ਤੇ ਸੰਗਤਾਂ ਵੱਲੋਂ ਕੀਤਾ ਜਾ ਰੂਹਾਨੀ ਕੀਰਤਨ, ਸੰਗਤਾਂ ਵੱਲੋਂ ਕੀਤੀ ਜਾ ਰਹੀ ਫੁੱਲਾਂ ਦੀ ਵਰਖਾ, ਸ਼ਾਨਦਾਰ ਬੈਂਡ ਨਗਰ ਕੀਰਤਨ ਨੂੰ ਚਾਰ ਚੰਨ ਲਾ ਰਹੇ ਸਨ | ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਤੇਜਾ ਸਿੰਘ ਨੇ ਇਸ ਮੌਕੇ ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਗੁਰੂ ਜੀ ਨੇ ਹਿੰਦੂ ਧਰਮ ਲਈ ਆਪਣੀ ਸ਼ਹਾਦਤ ਦੇ ਕੇ ਹਿੰਦੂ ਧਰਮ ਦੀ ਰਾਖੀ ਕੀਤੀ ਜਿਸ ਕਿਸੇ ਵੀ ਕੀਮਤ ਤੇ ਭੁਲਾਇਆ ਨਹੀਂ ਜਾ ਸਕਦਾ ਉਨ੍ਹਾਂ ਕਿਹਾ ਕਿ ਅੱਜ ਦੇ ਸਾਨੂੰ ਸਾਰਿਆਂ ਨੂੰ ਗੁਰੂ ਵੀ ਵੱਲੋਂ ਦਿਖਾਏ ਗਏ ਨੇਕੀ ਦੇ ਰਸਤੇ ਚੱਲਦਿਆਂ ਗੁਰੂ ਸਾਹਿਬ ਦੇ ਲੜ ਲੱਗਣਾ ਚਾਹੀਦਾ ਹੈ | ਇਸ ਮੌਕੇ ਤੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ, ਪੀਰ ਬਾਬਾ ਚਿਰੰਗੀ ਸ਼ਾਹ ਕਮੇਟੀ, ਪੀਰ ਬਾਬਾ ਜੁੜਵਾਂ ਸ਼ਾਹ ਕਮੇਟੀ,ਚੈਕ-ਇਨ ਕੁਨੈਕਸ਼ਨ ਅਤੇ ਗੁਰਦੁਆਰਾ ਸਾਹਿਬ ਬਾਬਾ ਰਵਿਦਾਸ ਜੀ ਕਮੇਟੀ ਆਦਿ ਵੱਲੋਂ ਆਲੋਕਿਕ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਉੱਥੇ ਹੀ ਇਸ ਮੌਕੇ ਤੇ ਸੰਗਤਾਂ ਵੱਲੋਂ ਸਵਾਗਤੀ ਗੇਟ ਵੀ ਬਣਾਏ ਹੋਏ ਸਨ ਅਤੇ ਸੰਗਤਾਂ ਵੱਲੋਂ ਸ਼ਹਿਰ ਅੰਦਰ ਲੰਗਰਾਂ ਦੇ ਵੀ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਤੇ ਗੁਰਨਾਮ ਸਿੰਘ,ਰਾਮ ਸਿੰਘ, ਗੁਰਨਾਮ ਸਿੰਘ, ਸੈਕੀ ਖੰਨਾ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ ਦੀਪੀ, ਕੁਲਦੀਪ ਸਿੰਘ, ਰਣਧੀਰ ਸਿੰਘ ਧੀਰਾ, ਲਖਵਿੰਦਰ ਸਿੰਘ ਵਿੱਕੀ, ਜਰਨੈਲ ਸਿੰਘ ਢੋਟ, ਕੁਲਦੀਪ ਸਿੰਘ ਬਾਵਾ ਕੈਚੀ, ਬਲਵੰਤ ਸਿੰਘ ਬੰਟੀ, ਲੱਛਮਣ ਸਿੰਘ, ਮੇਲਾ ਸਿੰਘ ਅਤੇ ਬਲਵਿੰਦਰ ਸਿੰਘ ਬਿੰਦੂ ਆਦਿ ਕਮੇਟੀ ਮੈਂਬਰ ਤੋਂ ਇਲਾਵਾ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ |

ਪਿਛਲੀ ਖ਼ਬਰ ਪਾਣੀ ਬਚਾਉਣ ਲਈ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 17000 ਰੁਪਏ ਪ੍ਰਤੀ ਹੈਕਟੇਅਰ ਦੀ... ਅਗਲੀ ਖ਼ਬਰ ਮਾਂ ਭਗਵਤੀ ਦੀ 35ਵੀਂ ਵਿਸ਼ਾਲ ਚੌਂਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।