19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਾਣੀ ਬਚਾਉਣ ਲਈ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 17000 ਰੁਪਏ ਪ੍ਰਤੀ ਹੈਕਟੇਅਰ ਦੀ ਰਾਸ਼ੀ <br/>

ਮੱਕੀ ਦੀ ਬਿਜਾਈ ਕੀਤੇ ਜਾਣ ਦਾ ਦਿ੍ਸ਼ | ਤਸਵੀਰ: ਮੁਕੇਸ਼ ਕੁਮਾਰ <br/> 02-05-2026
ਸੰਗਰੂਰ, 1 ਮਈ (ਧੀਰਜ ਪਸ਼ੋਰੀਆ)-ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਨੰੂ ਠੱਲ੍ਹ ਪਾਉਣ ਲਈ ਸਾਉਣੀ ਦੀ ਮੱਕੀ ਦੀ ਕਾਸ਼ਤ ਨੂੰ ਝੋਨੇ ਦੀ ਰਵਾਇਤੀ ਖੇਤੀ ਦੇ ਬਦਲ ਵਜੋਂ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਜ਼ਿਲ੍ਹਾ ਸੰਗਰੂਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ, ਖੇਤੀ ਦੀ ਲਾਗਤ ਘਟਾਉਣਾ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨਾ ਹੈ | ਇਸ ਸਾਲ ਜ਼ਿਲ੍ਹੇ ਵਿੱਚ 650 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਮੱਕੀ ਦੀ ਬਿਜਾਈ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਜਦ ਕਿ ਪਿਛਲੇ ਸਾਲ 757 ਹੈਕਟੇਅਰ (1900 ਏਕੜ) ਰਕਬੇ ਵਿੱਚ ਸਾਉਣੀ ਦੀ ਮੱਕੀ ਦੀ ਕਾਸ਼ਤ ਕੀਤੀ ਗਈ ਸੀ | ਇਸ ਯੋਜਨਾ ਅਧੀਨ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,000 ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਜਾਵੇਗੀ, ਜੋ ਕਿ ਦੋ ਕਿਸ਼ਤਾਂ (9,500 ਅਤੇ 7,500 ਰੁਪਏ) ਵਿੱਚ ਪ੍ਰਦਾਨ ਕੀਤੀ ਜਾਵੇਗੀ | ਯੋਜਨਾ ਦੀ ਪਾਰਦਰਸ਼ਤਾ ਅਤੇ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ | ਰਜਿਸਟਰੇਸ਼ਨ ਪ੍ਰਕਿਰਿਆ 10 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਕੰਮ ਬਲਾਕ ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ | ਰਜਿਸਟਰੇਸ਼ਨ ਸਿਰਫ਼ ਉਨ੍ਹਾਂ ਕਿਸਾਨਾਂ ਦੀ ਹੀ ਕੀਤੀ ਜਾਵੇਗੀ, ਜਿਨ੍ਹਾਂ ਨੇ ਪਿਛਲੇ ਸਾਲ ਝੋਨੇ ਦੀ ਬਿਜਾਈ ਕੀਤੀ ਹੋਵੇ ਜਾਂ ਜਿਨ੍ਹਾਂ ਨੇ ਪਿਛਲੇ ਸਾਲ ਮੱਕੀ ਦੀ ਬਿਜਾਈ ਲਈ ਸਰਕਾਰੀ ਲਾਭ ਨਾ ਲਿਆ ਹੋਵੇ | ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਨੇ ਕਿਹਾ ਕਿ ਮੱਕੀ ਦੀ ਕਾਸ਼ਤ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਸਗੋਂ ਵਾਤਾਵਰਨ ਦੀ ਸੰਭਾਲ ਅਤੇ ਜਲ ਸੰਭਾਲ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਵੇਗਾ | ਮੱਕੀ ਦੀ ਖ਼ਰੀਦ ਸਬੰਧੀ ਸਰਕਾਰ ਵੱਲੋਂ ਐਮ.ਐਸ.ਪੀ. 'ਤੇ ਖ਼ਰੀਦ ਯਕੀਨੀ ਬਣਾਈ ਜਾਵੇਗੀ |
ਪਿਛਲੇ ਸਾਲ ਕਈ ਕਿਸਾਨਾਂ ਨੇ ਪੱਕਣ ਤੋਂ ਪਹਿਲਾਂ ਹੀ ਮੱਕੀ ਦੀ ਕਟਾਈ ਕਰਕੇ ਕਮਾਇਆ ਸੀ ਚੋਖਾ ਮੁਨਾਫ਼ਾ
ਖੇਤੀਬਾੜੀ ਅਫ਼ਸਰ ਡਾ. ਇੰਦਰਜੀਤ ਸਿੰਘ ਭੱਟੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਵੀ ਝੋਨੇ ਨੂੰ ਛੱਡ ਕੇ ਮੱਕੀ ਦੀ ਕਾਸ਼ਤ ਕਰਨ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ | ਮੱਕੀ ਦੀ ਇਸ ਸਾਉਣੀ ਦੀ ਕਾਸ਼ਤ ਲਈ ਮੱਕੀ ਦੀਆਂ ਵੱਖ-ਵੱਖ ਕਿਸਮਾਂ ਦੀ ਬਿਜਾਈ 15 ਜੂਨ ਤੋਂ ਲੈ ਕੇ 31 ਜੁਲਾਈ ਤੱਕ ਹੋਵੇਗੀ | ਮੱਕੀ ਦੀ ਇਸ ਫ਼ਸਲ ਨੂੰ ਪੱਕਣ ਲਈ 90 ਤੋਂ 110 ਦਿਨ ਤੱਕ ਲੱਗਦੇ ਹਨ | ਡਾ. ਭੱਟੀ ਨੇ ਦੱਸਿਆ ਕਿ ਪਿਛਲੇ ਸਾਲ ਤਾਂ ਵੱਡੀ ਗਿਣਤੀ ਮੱਕੀ ਦੇ ਕਾਸ਼ਤਕਾਰਾਂ ਨੇ ਪੱਕਣ ਤੋਂ ਪਹਿਲਾਂ ਹੀ ਮੱਕੀ ਦੀ ਕਟਾਈ ਕਰ ਕੇ ਚਾਰੇ ਅਤੇ ਅਚਾਰ ਲਈ ਵੇਚ ਕੇ ਚੋਖਾ ਮੁਨਾਫ਼ਾ ਕਮਾਇਆ ਸੀ | ਕਈ ਕਿਸਾਨਾਂ ਨੇ ਮੱਕੀ ਨੂੰ ਪਕਾਉਣ ਤੋਂ ਬਾਅਦ ਵੇਚਿਆ ਸੀ |

ਪਿਛਲੀ ਖ਼ਬਰ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ 'ਤੇ ਸਕੂਲ ਵੱਲੋਂ ਵਿਦਿਆਰਥਣ ਦਾ ਸਨਮਾਨ <br/> ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ, ਸੰਗਤਾਂ ਵਲੋਂ ਭਰਵਾਂ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।