09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

150 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਅਜੀਤ ਡੈਸਕ 03-05-2026
ਬਰਨਾਲਾ, 2 ਮਈ (ਰਾਜ ਪਨੇਸਰ)-ਸਥਾਨਕ ਸੰਘੇੜਾ ਰੋਡ 'ਤੇ ਯੂਨੀਵਰਸਿਟੀ ਕਾਲਜ ਦੀ ਬੈਕਸਾਈਡ 'ਤੇ ਨਸ਼ਾ ਵੇਚਣ ਵਾਲੀ ਔਰਤ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਚਿੜੀ ਪਤਨੀ ਵਿਰਸਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਸੰਘੇੜਾ ਰੋਡ 'ਤੇ ਯੂਨੀਵਰਸਿਟੀ ਕਾਲਜ ਦੀ ਬੈਕਸਾਈਡ ਘੁੰਮਦੀ ਦੇਖੀ ਗਈ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਫ਼ਿਲਮ 'ਜ਼ਖ਼ਮਾਂ ਤੋਂ ਚੜ੍ਹਦੀ ਕਲਾ ਤੱਕ' ਦੀ ਸਟਾਰ ਕਾਸਟ ਅੱਜ ਮਹਿਲ ਕਲਾਂ 'ਚ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।