10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੀ.ਪੀ.ਐੱਸ. ਚੀਮਾ 'ਚ ਮਨਾਇਆ ਮਜ਼ਦੂਰ ਦਿਵਸ

ਅਜੀਤ ਡੈਸਕ 03-05-2026
ਚੀਮਾ ਮੰਡੀ, 2 ਮਈ (ਮਾਨ, ਚਾਹਲ) - ਪੈਰਾਮਾਊਾਟ ਪਬਲਿਕ ਸਕੂਲ, ਚੀਮਾ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਬੱਚਿਆਂ ਨੇ ਵੱਖ-ਵੱਖ ਕਿਰਦਾਰਾਂ ਜਿਵੇਂ ਕਿ ਡਾਕਟਰ, ਕਿਸਾਨ, ਮਾਲੀ, ਸਕਿਉਰਿਟੀ ਗਾਰਡ, ਅਧਿਆਪਕ ਅਤੇ ਡਰਾਈਵਰ ਦੀ ਭੂਮਿਕਾ ਨਿਭਾਈ ਅਤੇ ਇਸ ਰਾਹੀਂ ਇਹ ਸੰਦੇਸ਼ ਦਿੱਤਾ ਕਿ ਸਮਾਜ ਵਿੱਚ ਇਹਨਾਂ ਸਾਰਿਆਂ ਨੂੰ ਇੱਕੋ ਜਿਹਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਇਹ ਦਿਨ ਹਰ ਸਾਲ 1 ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਹੱਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ | ਇਸ ਉਪਰੰਤ ਸਕੂਲ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ | ਇਸ ਮੌਕੇ ਉਨ੍ਹਾਂ ਦੇ ਨਾਲ ਮੈਡਮ ਕਿਰਨਪਾਲ ਕੌਰ, ਪਿ੍ੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਨÏਜਵਾਨਾਂ ਨੂੰ ਮੋਹਰੀ ਕਤਾਰ 'ਚ ਲਿਆ ਪਿੰਡ-ਪਿੰਡ ਜਾ ਕੇ ਬਣਾਵੇਗਾ ਲੋਕ - ਪੱਖੀ ਮੈਨੀਫੈਸਟੋ-ਢ... ਅਗਲੀ ਖ਼ਬਰ ਨਰਸਿੰਗ ਵਿਦਿਆਰਥੀਆਂ ਨੇ ਅੰਮਿ੍ਤਸਰ ਦੇ ਮਾਨਸਿਕ ਸਿਹਤ ਸੰਸਥਾ ਪ੍ਰੋਗਰਾਮ ਵਿਚ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।