11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਮੇਤ ਕਈ ਹੋਰ ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦਾ ਮੁਕੱਦਮਾ ਦਰਜ

ਅਜੀਤ ਡੈਸਕ 03-05-2026
ਮਹਿਲ ਕਲਾਂ, 2 ਮਈ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਹਮੀਦੀ ਵਿਖੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਸਮੇਤ ਕਈ ਹੋਰ ਵਿਅਕਤੀਆਂ ਖ਼ਿਲਾਫ਼ 458 ਦੇ ਜੁਰਮ ਸਮੇਤ ਹੋਰ ਵੱਖ-ਵੱਖ ਧਰਾਵਾਂ ਅਧੀਨ ਪੁਲਿਸ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਦਰਜ ਹੋਣ ਦਾ ਪਤਾ ਲੱਗਿਆ ਹੈ | ਪੁਲਿਸ ਥਾਣਾ ਠੁੱਲੀਵਾਲ ਵਿਖੇ ਦਰਜ ਹੋਏ ਮੁਕੱਦਮੇ ਮੁਤਾਬਿਕ ਮੁੱਦਈ ਦਰਸ਼ਨ ਸਿੰਘ ਪੁੱਤਰ ਰਾਮ ਕਿ੍ਸ਼ਨ ਵਾਸੀ ਹਮੀਦੀ ਨੇ ਬਿਆਨ ਦਰਜ ਕਰਵਾਇਆ ਕਿ ਮਿਤੀ 27 ਅਪ੍ਰੈਲ ਨੂੰ ਮੈਂ ਆਪਣੇ ਘਰ ਮੌਜੂਦ ਸੀ ਤਾਂ ਜਰਨੈਲ ਸਿੰਘ ਉਰਫ ਮਾੜਾ ਪੁੱਤਰ ਈਸ਼ਰ ਸਿੰਘ, ਲੱਖੀ ਪੁੱਤਰ ਜਰਨੈਲ ਸਿੰਘ ਉਰਫ ਮਾੜਾ, ਦਲਵੀਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹਮੀਦੀ ਜਿਨ੍ਹਾਂ ਦੇ ਹੱਥ ਵਿਚ ਸੋਟੀਆਂ ਫੜੀਆਂ ਹੋਈਆਂ ਸਨ ਤੇ ਪੰਜ ਨਾਮਾਲੂਮ ਵਿਅਕਤੀ ਨਿਹੰਗ ਜਿਨ੍ਹਾਂ ਦੇ ਹੱਥ ਵਿਚ ਬਰਸ਼ੇ ਫੜੇ ਹੋਏ ਸਨ ਤਾਂ ਉਕਤ ਵਿਅਕਤੀਆਂ ਵਲੋਂ ਮੇਰੇ ਘਰ ਅੰਦਰ ਦਾਖਲ ਹੋ ਕੇ ਮੇਰੀ ਕੁੱਟਮਾਰ ਕੀਤੀ ਤੇ ਮੇਰੇ ਸੱਟਾਂ ਮਾਰੀਆਂ | ਜਿਸ 'ਤੇ ਮੇਰੇ ਪਰਿਵਾਰ ਵਲੋਂ ਘਰ ਅੰਦਰ ਲੁੱਕ ਕੇ ਜਾਨ ਬਚਾਈ ਗਈ | ਪੁਲਿਸ ਵਲੋਂ ਇਸ ਮਾਮਲੇ ਵਿਚ ਜਰਨੈਲ ਸਿੰਘ ਉਰਫ ਮਾੜਾ ਪੁੱਤਰ ਈਸ਼ਰ ਸਿੰਘ, ਲੱਖੀ ਪੁੱਤਰ ਜਰਨੈਲ ਸਿੰਘ ਉਰਫ ਮਾੜਾ, ਦਲਵੀਰ ਸਿੰਘ ਪੁੱਤਰ ਜਗਸੀਰ ਸਿੰਘ, ਨਾਥ ਸਿੰਘ ਪੁੱਤਰ ਸੁਰਜੀਤ ਸਿੰਘ, ਜਸਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਂ ਨੂੰ ਹਮੀਦੀ ਸਮੇਤ ਪੰਜ ਅਣਪਛਾਤੇ ਨਿਹੰਗ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮੁਕੱਦਮੇ ਵਿਚ ਹਜੇ ਇੱਕ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਮੁੱਖ ਅਫਸਰ ਥਾਣਾ ਠੁੱਲੀਵਾਲ ਨੇ ਕਿਹਾ ਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਵਪਾਰਕ ਗੈਸ ਸਿਲੰਡਰ ਸਪਲਾਈ ਬੰਦ ਹੋਣ ਨਾਲ ਰੇਲਵੇ ਕੈਟਰਿੰਗ ਸੇਵਾਵਾਂ ਬੰਦ ਹੋਣ ਦੇ ਕੰਢੇ ਪਹੁੰਚੀਆਂ-ਰਵਿੰਦਰ ਗੁਪਤਾ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।