08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਕਿਯੂ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਬਰਨਾਲਾ ਮੂਹਰੇ ਰੋਸ ਧਰਨਾ ਭਲਕੇ

ਅਜੀਤ ਡੈਸਕ 10-05-2026
ਮਹਿਲ ਕਲਾਂ, 9 ਮਈ ( ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਗੁਰਨਾਮ ਸਿੰਘ ਠੀਕਰੀਵਾਲ, ਇਕਾਈ ਪ੍ਰਧਾਨ ਅਵਤਾਰ ਸਿੰਘ ਵਿੱਕੀ, ਖ਼ਜ਼ਾਨਚੀ ਮਲਕੀਤ ਸਿੰਘ, ਅਵਤਾਰ ਸਿੰਘ ਅÏਲਖ ਆਦਿ ਨੇ ਦੱਸਿਆ ਕਿ ਕੋਆਪ੍ਰੇਟਿਵ ਸੁਸਾਇਟੀਆਂ ਨਾਲ ਸਬੰਧਿਤ ਕਿਸਾਨਾਂ ਦੇ ਹੱਦ ਕਰਜ਼ਿਆਂ 'ਚ ਵਾਧਾ ਕੀਤਾ ਗਿਆ ਸੀ ਪਰ ਬੈਂਕ ਅਧਿਕਾਰੀ ਵਧਾਏ ਹੱਦ ਕਰਜ਼ੇ ਨੂੰ ਲਾਗੂ ਕਰਨ ਤੋਂ ਪਾਸਾ ਵੱਟ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵਾਧੇ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਮਿਤੀ 11 ਮਈ, ਸੋਮਵਾਰ ਨੂੰ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੁਸਾਇਟੀਆਂ ਨੂੰ ਬਚਾਉਣ ਲਈ ਕੋਆਪ੍ਰੇਟਿਵ ਬੈਂਕ ਬਰਨਾਲਾ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਮੈਨੇਜਰ ਦਾ ਘਿਰਾਓ ਕਰ ਕੇ ਆਪਣੀਆਂ ਮੰਗਾਂ ਮਨਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਵੱਡੀ ਗਿਣਤੀ ਸਮੇਤ ਧਰਨੇ 'ਚ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਨਾਮਵਰ ਕਵੀ ਤੇ ਵਾਰਤਕ ਲੇਖਕ ਡਾ. ਅੰਬਰੀਸ਼ ਨੂੰ ਊੜਾ ਪੁਰਸਕਾਰ ਪ੍ਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।