ਬਰਨਾਲਾ, 10 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਦੇ ਨਜ਼ਦੀਕ ਦੋ ਵਿਅਕਤੀਆਂ ਨੂੰ 134 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਸੀ.ਆਈ.ਏ. ਸਟਾਫ਼ ਵਲੋਂ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਨਾਇਬ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹੈਪੀ ਸਿੰਘ ਪੱੁਤਰ ਮਲਕੀਤ ਸਿੰਘ, ਬੀਰਬਲ ਸਿੰਘ ਪੱੁਤਰ ਜੀਵਨ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦਾ ਕੰਮ ਕਰਦੇ ਹਨ | ਜੋ ਕਿ ਨਸ਼ਾ ਵੇਚਣ ਦੀ ਤਾਕ ਵਿਚ ਹਨ | ਜਿਨ੍ਹਾਂ ਨੂੰ ਜ਼ਿਲ੍ਹਾ ਜੇਲ੍ਹ ਦੇ ਨਜ਼ਦੀਕ ਘੁੰਮਦੇ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 134 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |