ਬਰਨਾਲਾ, 10 ਮਈ (ਅਸ਼ੋਕ ਭਾਰਤੀ)-ਵਾਈ.ਐਸ. ਜੈਨਨੇਕਸਟ ਸਕੂਲ ਬਰਨਾਲਾ ਵਿਖੇ ਮਾਂ ਦਿਵਸ ਮਨਾਇਆ ਗਿਆ | ਜਿਸ ਵਿਚ ਯੂ.ਕੇ.ਜੀ. ਤੋਂ ਲੈ ਕੇ ਨਰਸਰੀ ਤੱਕ ਦੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਭਾਗ ਲਿਆ | ਸਮਾਗਮ ਦੌਰਾਨ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਸਕੂਲ ਦੀ ਪਿੰ੍ਰਸੀਪਲ ਪੂਜਾ ਵਰਮਾ ਦਾ ਕਹਿਣਾ ਹੈ ਕਿ ਅਜਿਹੇ ਸਮਾਗਮ ਕਰਵਾਉਣ ਦਾ ਸਾਡਾ ਮੁੱਖ ਉਦੇਸ਼ ਮਾਵਾਂ ਤੇ ਬੱਚਿਆਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |