06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਣਕ ਦੀ ਨਾੜ ਸੜਨ ਤੋਂ ਰੋਕਣ ਸਬੰਧੀ ਡਿਊਟੀ ਵਿਚ ਲਾਪਰਵਾਹੀ ਵਰਤਣ 'ਤੇ 70 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ <br/>

ਅਜੀਤ ਡੈਸਕ 11-05-2026
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਖੇਤਾਂ ਦੇ ਲਗਾਤਾਰ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦਾ ਨਾੜ ਸੜਨ ਤੋਂ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਕਾਇਮ ਕੀਤੀਆਂ ਹੋਈਆਂ ਹਨ, ਜਿਨ੍ਹਾਂ ਨੂੰ ਰੋਜ਼ਾਨਾ ਪੱਧਰ 'ਤੇ ਵਰਚੂਅਲ ਮੀਟਿੰਗਾਂ ਕਰ ਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ | ਇਸ ਤੋਂ ਇਲਾਵਾ ਤਿੰਨੋਂ ਉਪ-ਮੰਡਲ ਮੈਜਿਸਟ੍ਰੇਟ ਆਪਣੇ ਖੇਤਰਾਂ ਵਿਚ ਨਜ਼ਰਸਾਨੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤਾਇਨਾਤ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਫਸਰਾਂ ਰਾਹੀਂ ਹਵਾ ਗੁਣਵੱਤਾ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਉਣ ਲਈ ਲਗਾਤਾਰ ਚਾਰਾਜੋਈ ਕੀਤੀ ਜਾ ਰਹੀ ਹੈ | ਆਪਣੀ ਡਿਊਟੀ ਵਿਚ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਹੁਣ ਤੱਕ 70 ਨੋਡਲ, ਕਲੱਸਟਰ/ ਸਹਾਇਕ ਕਲੱਸਟਰ ਅਫ਼ਸਰਾਂ ਅਤੇ ਇੰਚਾਰਜਾਂ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ | ਇਸ ਤੋਂ ਇਲਾਵਾ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਹਵਾ ਗੁਣਵੱਤਾ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਅੱਗ ਲਾਉਣ ਦੇ ਮਾਮਲੇ ਰਿਪੋਰਟ ਹੋਣ ਮਗਰੋਂ ਪੜਤਾਲ ਕਰ ਕੇ ਜਿੱਥੇ ਕਿਸਾਨਾਂ ਖਿਲਾਫ ਐਫ਼.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਉਥੇ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਵੀ ਕੀਤਾ ਜਾ ਰਿਹਾ ਹੈ | ਹੁਣ ਤੱਕ 81 ਮਾਮਲਿਆਂ ਵਿਚ 4.05 ਲੱਖ ਰੁਪਏ ਵਾਤਾਵਰਨ ਮੁਆਵਜ਼ਾ ਲਗਾਇਆ ਜਾ ਚੁੱਕਾ ਹੈ |

ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਸਟੇਡੀਅਮ ਹੰਡਿਆਇਆ ਵਿਖੇ ਬਾਸਕਟਬਾਲ ਲੀਗ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਵਾਈ.ਐਸ. ਜੈਨਨੇਕਸਟ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।