05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਕਾਲ ਅਕੈਡਮੀ ਮਨਾਲ ਵਿਖੇ ਮਾਂ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 11-05-2026
ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਂ ਦੀ ਮਹੱਤਤਾ ਨੂੰ ਦਰਸਾਉਂਦੀ ਸੁੰਦਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ, ਜਿਸ ਨੇ ਸਾਰੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ | ਬੱਚਿਆਂ ਨੇ ਗੀਤਾਂ ਅਤੇ ਨਾਚ ਰਾਹੀਂ ਮਾਂ ਦੇ ਪਿਆਰ, ਤਿਆਗ ਅਤੇ ਸੇਵਾ ਭਾਵਨਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਇਸ ਸਮਾਗਮ ਦੌਰਾਨ ਮਾਪਿਆਂ ਲਈ ਵੱਖ-ਵੱਖ ਰੋਚਕ ਗੇਮਜ਼ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਖ਼ੂਬ ਅਨੰਦ ਮਾਣਿਆ | ਮਾਪਿਆਂ ਅਤੇ ਬੱਚਿਆਂ ਵਿਚਕਾਰ ਆਪਸੀ ਪਿਆਰ ਅਤੇ ਸਨੇਹ ਦਾ ਸੁੰਦਰ ਦਿ੍ਸ਼ ਦੇਖਣ ਨੂੰ ਮਿਲਿਆ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਅਰਸ਼ਪ੍ਰੀਤ ਕੌਰ ਨੇ ਸਾਰੇ ਆਏ ਹੋਏ ਮਾਪਿਆਂ ਦਾ ਧੰਨਵਾਦ ਕਰਦਿਆਂ ਮਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਚੰਗੀ ਪਰਵਰਿਸ਼ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ ਅੱਖਾਂ ਦਾ 28ਵਾਂ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਮਾਲਵਾ ਸਾਹਿਤ ਸਭਾ ਵਲੋਂ ਸਰੂਪ ਚੰਦ ਹਰੀਗੜ੍ਹ ਦੇ ਕਾਵਿ ਸੰਗ੍ਰਹਿ 'ਕਲਮ ਦੀ ਆਵਾਜ਼' ਦਾ ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।