13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਕੱਢਿਆ ਰੋਸ ਮਾਰਚ <br/>

ਅਜੀਤ ਡੈਸਕ 12-05-2026
ਤਪਾ ਮੰਡੀ, 11 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਜਾਰੀ ਹੈ ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਇੱਕ ਰੋਸ ਮਾਰਚ ਕੱਢਿਆ ਗਿਆ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਰਫ਼ੀ ਅਤੇ ਹੋਰ ਵੱਖ-ਵੱਖ ਨੁਮਾਇੰਦਿਆਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਨੂੰ ਭਰੋਸੇ ਤੋਂ ਬਿਨਾਂ ਕੁੱਝ ਵੀ ਨਹੀਂ ਮਿਲਿਆ | ਜਿਸ ਕਾਰਨ ਸਾਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਸਫ਼ਾਈ ਕਰਮਚਾਰੀਆਂ ਲਈ ਖ਼ਤਰਨਾਕ ਡਿਊਟੀ ਨੂੰ ਦੇਖਦਿਆਂ ਪ੍ਰਤੀ ਮਹੀਨਾ ਵਿਸ਼ੇਸ਼ ਭੱਤਾ ਦਿੱਤਾ ਜਾਵੇ | ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਹੋਵੇ ਅਤੇ ਪੱਕੇ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕਰ ਕੇ ਤਿੰਨ ਸਾਲਾਂ ਵਿਚ ਪੱਕਾ ਕੀਤਾ ਜਾਵੇ | ਉਨ੍ਹਾਂ ਨੇ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਹ ਰੋਸ ਮਾਰਚ ਸਦਰ ਬਾਜ਼ਾਰ, ਵਾਲਮੀਕੀ ਚੌਂਕ, ਅੰਦਰਲਾ ਬੱਸ ਸਟੈਂਡ, ਸਕੂਲ ਰੋਡ ਤੋਂ ਹੁੰਦਾ ਹੋਇਆ ਨਗਰ ਕੌਂਸਲ ਤਪਾ ਵਿਖੇ ਸਮਾਪਤ ਹੋਇਆ | ਇਸ ਮੌਕੇ ਸਿਕੰਦਰ ਕੁਮਾਰ ਪ੍ਰਧਾਨ ਆਊਟਰ ਸੋਰਸ ਕੰਟਰੈਕਟ ਮੁਲਾਜ਼ਮ ਯੂਨੀਅਨ, ਰਾਜ ਕੁਮਾਰ ਰਾਜੂ, ਅਰਜਨ ਕਾਲੀ, ਅਜੇ ਕੁਮਾਰ, ਸ਼ਲਿੰਦਰ ਕੁਮਾਰ, ਸ਼ੰਮੀ ਕੁਮਾਰ, ਮੇਟ ਦੀਪਕ ਕੁਮਾਰ, ਵਿੱਕੀ ਕੁਮਾਰ, ਰਾਕੇਸ਼ ਕੁਮਾਰ, ਜਗਤ, ਸੁਨੀਲ ਕੁਮਾਰ, ਸਚਿਨ, ਰਾਜਬੀਰ, ਗੀਤਾ ਰਾਣੀ ਸਰੋਜ ਰਾਣੀ, ਸੰਜੂ ਦੇਵੀ, ਆਸ਼ਾ ਰਾਣੀ ਆਦਿ ਵੱਡੀ ਗਿਣਤੀ 'ਚ ਸਫ਼ਾਈ ਸੇਵਕ ਕਾਮੇ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ ਚੋਣਾਂ : ਨਵੇਂ ਬਣੇ ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਵਿਚ ਹਨ ਕੁੱਲ 89500 ਵੋਟਾਂ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।