13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਿ੍ਸ਼ਚੀਅਨ ਕਬਰਿਸਤਾਨ ਵਿਚੋਂ ਕੂੜਾ ਅਤੇ ਮਿੱਟੀ ਨਾ ਚੁੱਕਣ 'ਤੇ ਪ੍ਰਸ਼ਾਸਨ ਖ਼ਿਲਾਫ਼ ਕੱਪੜੇ ਲਾਹ ਕੇ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 12-05-2026
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਕ੍ਰਿਸ਼ਚੀਅਨ ਕਬਰਿਸਤਾਨ ਵਿਚੋਂ ਕੂੜਾ ਅਤੇ ਰੀਸਾਈਕਲ ਕੀਤੀ ਗਈ ਮਿੱਟੀ ਨਾ ਚੁੱਕੇ ਜਾਣ 'ਤੇ ਅੱਜ ਕ੍ਰਿਸ਼ਚੀਅਨ ਨੈਸ਼ਨਲ ਫ਼ਰੰਟ ਪੰਜਾਬ ਦੇ ਸੂਬਾ ਸਲਾਹਕਾਰ ਗੁਰਬਾਜ਼ ਸਿੰਘ ਬਾਜ਼ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੱਪੜੇ ਲਾਹ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਗੁਰਬਾਜ਼ ਸਿੰਘ ਨੇ ਦੱਸਿਆ ਕਿ ਕ੍ਰਿਸ਼ਚੀਅਨ ਕਬਰਿਸਤਾਨ ਦੇ ਨਾਲ ਨਗਰ ਨਿਗਮ ਵਲੋਂ ਕੂੜੇ ਦਾ ਡੰਪ ਬਣਾਇਆ ਹੋਇਆ ਹੈ | ਨੈਸ਼ਨਲ ਗ੍ਰੀਨ ਟਿ੍ਬਿਊਨ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ ਕਿ ਕਿਸੇ ਵੀ ਸ਼ਹਿਰ ਵਿਚ ਕੂੜੇ ਦਾ ਡੰਪ ਨਹੀਂ ਹੋਣਾ ਚਾਹੀਦਾ ਅਤੇ ਇਕੱਠਾ ਕੀਤੇ ਗਏ ਕੂੜੇ ਦੀ ਨਾਲੋ-ਨਾਲ ਰੀਸਾਈਕਿਲੰਗ ਕੀਤੀ ਜਾਣੀ ਚਾਹੀਦੀ ਹੈ | ਜਿਸ ਦੇ ਤਹਿਤ ਕੁੱਝ ਮਹੀਨੇ ਪਹਿਲਾਂ ਬਰਨਾਲਾ ਪ੍ਰਸ਼ਾਸਨ ਵਲੋਂ ਕਿਸੇ ਕੰਪਨੀ ਨੂੰ ਕੂੜੇ ਦੀ ਰੀਸਾਈਕਿਲੰਗ ਦਾ ਠੇਕਾ ਦਿੱਤਾ ਗਿਆ ਸੀ ਅਤੇ ਉਸ ਸਮੇਂ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਕੂੜੇ ਦੀ ਰੀਸਾਈਕਿਲੰਗ ਕਰਨ ਲਈ ਕਬਰਿਸਤਾਨ ਦੀਆਂ ਦੋਵੇਂ ਕੰਧਾਂ ਢਾਹ ਦਿੱਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਨਾ ਤਾਂ ਅਜੇ ਤੱਕ ਕੂੜੇ ਦੀ ਰੀਸਾਈਕਿਲੰਗ ਤੋਂ ਕਬਰਿਸਤਾਨ ਵਿਚੋਂ ਮਿੱਟੀ ਚੁੱਕੀ ਗਈ ਹੈ ਅਤੇ ਨਾ ਹੀ ਕਬਰਿਸਤਾਨ ਦੀਆਂ ਮੁੜ ਕੰਧਾਂ ਬਣਾਈਆਂ ਜਾ ਰਹੀਆਂ ਹਨ ਬਲਕਿ ਉੱਥੇ ਮੁੜ ਤੋਂ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਸ਼ਰੇਆਮ ਐਨ.ਜੀ.ਟੀ. ਦੇ ਹੁਕਮਾਂ ਦੀ ਉਲੰਘਣਾ ਹੈ | ਗੁਰਬਾਜ ਸਿੰਘ ਨੇ ਦੱਸਿਆ ਕਿ ਉਸ ਵਲੋਂ ਇਸ ਸਮੱਸਿਆ ਦਾ ਹੱਲ ਕਰਨ ਲਈ ਕਈ ਵਾਰ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਪਰ ਉਨ੍ਹਾਂ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ | ਜਿਸ ਕਾਰਨ ਉਸ ਨੂੰ ਮਜਬੂਰਨ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਇਸ ਰੋਸ ਪ੍ਰਦਰਸ਼ਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਲੋਂ ਗੁਰਬਾਜ ਸਿੰਘ ਬਾਜ ਨੂੰ ਕਬਰਸਿਤਾਨ ਵਿਚੋਂ ਜਲਦ ਕੂੜਾ ਅਤੇ ਮਿੱਟੀ ਚੁੱਕਣ ਦਾ ਭਰੋਸਾ ਦਿੱਤਾ ਗਿਆ ਅਤੇ ਭਰੋਸੇ ਤੋਂ ਬਾਅਦ ਉਸ ਵਲੋਂ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ | ਗੁਰਬਾਜ ਸਿੰਘ ਨੇ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਵੱਡੀ ਗਿਣਤੀ ਕ੍ਰਿਸ਼ਚੀਅਨ ਭਾਈਚਾਰੇ ਨਾਲ ਮੁੜ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਬਰਨਾਲਾ ਦੀਆਂ ਦੋ ਵਿਦਿਆਰਥਣਾਂ ਨੇ ਬਣਾਈ ਮੈਰਿਟ ਸੂਚੀ... ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਬਰਨਾਲਾ 'ਚ ਕੱਢਿਆ ਰੋਸ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।