ਟੱਲੇਵਾਲ, 11 ਮਈ (ਸੋਨੀ ਚੀਮਾ)-ਪਿੰਡ ਕੈਰੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿਚ ਅੱਜ ਪਿੰਡ ਕੈਰੇ ਨਾਲ ਸਬੰਧਿਤ ਸਰਪੰਚ ਗੁਰਮੇਲ ਕੌਰ, ਉਨ੍ਹਾਂ ਦੇ ਪਤੀ ਸੀਨੀਅਰ ਆਗੂ ਸੁਖਵਿੰਦਰ ਸਿੰਘ ਕੈਰੇ, ਇਕਬਾਲ ਸਿੰਘ ਪੰਚ, ਸੁਖਜੀਤ ਸਿੰਘ ਪੰਚ, ਨਿਰਮਲ ਸਿੰਘ ਸਮੂਹ ਪਰਿਵਾਰ, ਪੱਪੂ ਖ਼ਾਨ, ਰੂਪ ਸਿੰਘ ਤੋਂ ਇਲਾਵਾ ਹੋਰ ਕਈ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਜੀਵਨ ਪੱਧਰ ਉੱਚਾ ਕੀਤਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫ਼ਤ ਇਲਾਜ, ਆਮ ਆਦਮੀ ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਸਕੂਲ ਆਫ਼ ਐਮੀਨੈਂਸ, ਮਾਵਾਂ-ਧੀਆਂ ਸਤਿਕਾਰ ਯੋਜਨਾ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯੋਜਨਾ, ਖਪਤਕਾਰਾਂ ਨੂੰ ਬਿਜਲੀ ਦੀਆਂ 300 ਯੂਨਿਟਾਂ ਦਾ ਲਾਭ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਰਗੇ ਉਪਰਾਲੇ ਕਰ ਕੇ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਵਰਗ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੈ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਕਾਰਨ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਰਾਜਦੀਪ ਸਿੰਘ ਕਲੇਰ ਸੀਨੀਅਰ ਆਗੂ, ਜਸਦੀਪ ਸਿੰਘ ਚੁੰਘਾ, ਹਰਜੀਤ ਸਿੰਘ ਕੈਰੇ ਸਪੋਕਸਪਰਸਨ, ਨਿਰਮਲ ਸਿੰਘ ਸਰਪੰਚ ਬਖਤਗੜ੍ਹ, ਡਾ: ਕਿ੍ਸ਼ਨ ਕੈਰੇ ਪ੍ਰਧਾਨ ਬੀ.ਆਰ ਅੰਬੇਦਕਰ ਸੁਸਾਇਟੀ, ਖ਼ਜ਼ਾਨਚੀ ਹਾਕਮ ਸਿੰਘ, ਰਣਜੀਤ ਸਿੰਘ ਚੇਅਰਮੈਨ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਹਰਤੇਜ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਕਰਮਜੀਤ ਕੌਰ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |