14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਅਬੈਕਸ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ <br/>

ਅਜੀਤ ਡੈਸਕ 12-05-2026
ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ 19ਵੇਂ ਪੰਜਾਬ ਅਤੇ ਚੰਡੀਗੜ੍ਹ ਸਟੇਟ ਲੈਵਲ ਅਬੈਕਸ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦੱਸਿਆ ਕਿ ਵਿਦਿਆਰਥੀ ਲਵਿਆਨਸ਼ ਗਰਗ ਅਤੇ ਅਵਨੀਤ ਕੌਰ ਨੇ ਅਬੈਕਸ ਮੁਕਾਬਲੇ ਵਿਚ ਸਵਾਲ ਹੱਲ ਕਰ ਕੇ ਦੂਜੀ ਰਨਰਅਪ ਅਤੇ ਪੰਜਵੀਂ ਰਨਰਅਪ ਟਰਾਈ ਹਾਸਲ ਕੀਤੀ | ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵਲੋਂ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਇਕਾਗਰਤਾ, ਆਤਮ-ਵਿਸ਼ਵਾਸ ਅਤੇ ਮਾਨਸਿਕ ਗਣਿਤ ਦੀਆਂ ਸ਼ਕਤੀਆਂ ਨੂੰ ਵਧਾਉਣ ਵਿਚ ਸਹਾਇਕ ਹੁੰਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ, ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।