14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ, ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਅਜੀਤ ਡੈਸਕ 12-05-2026
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰਾਂ, ਮਿਡ ਡੇਅ ਮੀਲ ਸਥਾਨਾਂ ਖ਼ਾਸ ਕਰ ਕੇ ਰਾਸ਼ਨ ਡੀਪੂਆਂ 'ਤੇ ਸਾਈਨ ਬੋਰਡ ਅਤੇ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਵਿਅਕਤੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੇ ਸਬੰਧ ਵਿਚ ਕਮਿਸ਼ਨ ਤੱਕ ਪਹੁੰਚ ਕਰ ਸਕੇ | ਇਹ ਪ੍ਰਗਟਾਵਾ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੁਲਿਸ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਵਿਚ ਰਾਸ਼ਨ ਵੰਡ ਪ੍ਰਣਾਲੀ, ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਉਨ੍ਹਾਂ ਖਾਧ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਸ਼ਨ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਰਾਸ਼ਨ ਦੀ ਗੁਣਵੱਤਾ ਤੇ ਸਾਫ਼ ਸੁਥਰਾ ਹੋਣ ਬਾਰੇ ਸਮੇਂ ਸਮੇਂ 'ਤੇ ਚੈਕਿੰਗ ਕੀਤੀ ਜਾਵੇ | ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਆਰ.ਓ. ਦਾ ਟੀ.ਡੀ.ਐਸ. ਚੈੱਕ ਕਰਵਾਇਆ ਜਾਵੇ | ਸਿਹਤ ਵਿਭਾਗ ਰਾਹੀਂ ਵਿਦਿਆਰਥੀਆਂ ਨੂੰ ਆਇਰਨ ਸਪਲੀਮੈਂਟ, ਸਮੇਂ 'ਤੇ ਟੀਕਾਕਰਨ ਯਕੀਨੀ ਬਣਾਇਆ ਜਾਵੇ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਖੇਡਣ ਦਾ ਸਮਾਨ, ਸਾਫ਼ ਪੀਣ ਵਾਲਾ ਪਾਣੀ, ਬੱਚਿਆਂ ਨੂੰ ਸਮੇਂ 'ਤੇ ਰਾਸ਼ਨ, ਘਰੇਲੂ ਬਗੀਚੀ ਆਦਿ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ ਸਾਫ਼-ਸੁਥਰੀ ਅਤੇ ਹਵਾਦਾਰ ਤੋਂ ਇਲਾਵਾ ਸਮਾਨ ਰੱਖਣ ਲਈ ਢੁਕਵੀਂ ਹੋਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਤੇ ਹੋਰ ਅਫ਼ਸਰ ਹਾਜ਼ਰ ਸਨ |
ਜੁਮਲਾ ਮਾਲਕਾਨ ਸਕੂਲ ਵਿਚ ਪਾਣੀ ਦੇ ਟੀ.ਡੀ.ਐਸ. ਦੀ ਕੀਤੀ ਜਾਂਚ
-ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਨੇ ਜੁਮਲਾ ਮਾਲਕਾਨ ਸੀਨੀਅਰ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ | ਉਨ੍ਹਾਂ ਸਕੂਲਾਂ ਵਿਚ ਆਰ.ਓ. ਪਾਣੀ ਦਾ ਟੀ.ਡੀ.ਐਸ. ਚੈੱਕ ਕਰਵਾਇਆ ਜੋ ਕਿ ਸਹੀ ਪਾਇਆ ਗਿਆ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਸਾਫ਼ ਪਾਣੀ, ਵਧੀਆ ਤੇ ਪੌਸ਼ਟਿਕ ਖਾਣਾ ਮਿਲੇ | ਇਸੇ ਤਹਿਤ ਉਨ੍ਹਾਂ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ, ਖਾਣਾ ਬਣਾਉਣ ਦੀ ਜਗ੍ਹਾ, ਘਰੇਲੂ ਬਗੀਚੀ, ਰਾਸ਼ਨ ਤੇ ਹੋਰ ਪੈਮਾਨਿਆਂ ਦਾ ਨਿਰੀਖਣ ਕੀਤਾ |

ਪਿਛਲੀ ਖ਼ਬਰ ਪੰਜਾਬ ਨਗਰ ਨਿਗਮ ਚੋਣਾਂ ਦੀ ਪ੍ਰੀਕਿਰਿਆ 'ਤੇ ਭਾਜਪਾ ਨੇ ਖੜ੍ਹੇ ਕੀਤੇ ਸਵਾਲ, ਚੋਣ ਕਮਿਸ਼ਨ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਅਬੈਕਸ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।