15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਨੂੰ ਡੀ.ਸੀ. ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 12-05-2026
ਰੂੜੇਕੇ ਕਲਾਂ, 11 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਅੱਠਵੀਂ ਜਮਾਤ ਦੀ ਪੰਜਾਬ ਦੀ ਮੈਰਿਟ ਸੂਚੀ ਵਿਚ 15ਵਾਂ ਸਥਾਨ ਅਤੇ ਜ਼ਿਲ੍ਹਾ ਬਰਨਾਲਾ ਵਿਚੋਂ 585 ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਵਿਦਿਆਰਥਣ ਰੂਬੀ ਪੁੱਤਰੀ ਸਵ: ਪਿ੍ਤਪਾਲ ਸਿੰਘ ਵਾਸੀ ਪੱਖੋ ਕਲਾਂ ਨੂੰ ਹਰਪ੍ਰੀਤ ਸਿੰਘ ਆਈ.ਏ.ਐਸ. ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਗਿੱਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਨਾਲ ਕਰਵਾਈ ਪੜ੍ਹਾਈ ਅਤੇ ਪਿ੍ੰਸੀਪਲਾਂ ਦੀ ਯੋਗ ਅਗਵਾਈ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਲੈ ਕੇ ਸਰਕਾਰੀ ਸੰਸਥਾਵਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਪਿੰ੍ਰਸੀਪਲ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੇ ਗਏ ਵਧੀਆ ਤੇ ਤਕਨੀਕੀ ਸਿੱਖਿਆ ਪ੍ਰਬੰਧਾਂ ਕਾਰਨ ਸਰਕਾਰੀ ਸੰਸਥਾ ਦੇ ਨਤੀਜੇ ਚੰਗੇ ਆ ਰਹੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਇੰਚਾਰਜ ਡਾ: ਨਿਰਮਲ ਸਿੰਘ ਪੱਖੋ ਕਲਾਂ, ਡੀ.ਐਮ.ਖੇਡਾਂ ਸਿਮਰਦੀਪ ਸਿੰਘ ਤੋਂ ਇਲਾਵਾ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਦਰਾਜ ਵਿਖੇ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ <br/> ਅਗਲੀ ਖ਼ਬਰ ਕਾਂਸਟੀਚਿਊਐਂਟ ਕਾਲਜਾਂ ਦੇ ਕੰਟਰੈਕਟ ਅਧਿਆਪਕ ਯੂਨੀਅਨ ਵਲੋਂ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।