15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਿੰਡ ਦਰਾਜ ਵਿਖੇ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ <br/>

ਅਜੀਤ ਡੈਸਕ 12-05-2026
ਤਪਾ ਮੰਡੀ, 11 ਮਈ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਦਰਾਜ਼ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਕਈ ਪਰਿਵਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਨ੍ਹਾਂ ਪਰਿਵਾਰਾਂ ਦੇ ਪਾਰਟੀ 'ਚ ਆਉਣ 'ਤੇ ਐਡਵੋਕੇਟ ਰਾਹੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਉਪਰੰਤ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਐਡਵੋਕੇਟ ਰਾਹੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿਚ ਆਏ ਦਿਨ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਦੀ ਲੋਕਪਿ੍ਅਤਾ ਵਧਦੀ ਜਾ ਰਹੀ ਹੈ ਜਦਕਿ ਆਪ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਜੰਗਲ ਰਾਜ ਤੋਂ ਵੀ ਭੈੜੇ ਹੋ ਗਏ ਹਨ ਅਤੇ ਅੱਜ ਸੂਬੇ ਦਾ ਹਰ ਵਰਗ ਪੀੜਤ ਹੈ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਬੇਮਿਸਾਲ ਕੰਮਾਂ ਨੂੰ ਦੇਖਦੇ ਹੋਏ ਤੇ ਲੋਕ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਐਡਵੋਕੇਟ ਰਾਹੀ ਨੇ ਹਾਜ਼ਰ ਪਤਵੰਤਿਆਂ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਅਤੇ ਸਰਪੰਚ ਗੁਰਜੰਟ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਪਾਲੀ, ਸਾਬਕਾ ਪੰਚ ਗੁਰਦੀਪ ਸਿੰਘ, ਬੇਅੰਤ ਮਾਂਗਟ, ਸਾਬਕਾ ਪੰਚ ਗੁਰਜੰਟ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਰਪੰਚ ਜੁਗਰਾਜ ਸਿੰਘ ਟੱਲੇਵਾਲ ਦੇ ਪਰਿਵਾਰ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਨੂੰ ਡੀ.ਸੀ. ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।