ਟੱਲੇਵਾਲ, 11 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਰਪੰਚ ਜੁਗਰਾਜ ਸਿੰਘ ਟੱਲੇਵਾਲ ਦੇ ਵੱਡੇ ਭਰਾ ਸਵ: ਪਰਸਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਹਰਜਿੰਦਰ ਸਿੰਘ, ਰਾਜਿੰਦਰ ਸਿੰਘ, ਬੇਟੀਆਂ ਕੁਲਜਿੰਦਰ ਕੌਰ, ਹਰਪ੍ਰੀਤ ਕੌਰ ਵਲੋਂ ਟੱਲੇਵਾਲ ਸਕੂਲ ਵਿਖੇ ਪਿਛਲੇ ਸੈਸ਼ਨ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲ਼ੇ ਵਿਦਿਆਰਥੀਆਂ ਅਤੇ ਸਕੂਲ ਦੇ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮਾਸਟਰ ਰਣਜੀਤ ਸਿੰਘ, ਡਾ: ਸੰਪੂਰਨ ਟੱਲੇਵਾਲੀਆ, ਸਰਪੰਚ ਜੁਗਰਾਜ ਸਿੰਘ, ਮਾਸਟਰ ਹਰਜਿੰਦਰ ਸਿੰਘ, ਮਾਸਟਰ ਜਸਵੀਰ ਸਿੰਘ ਅਤੇ ਮਾਸਟਰ ਸੋਨਦੀਪ ਸਿੰਘ ਨੇ ਬਹੁਮੁੱਲੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ | ਇਸ ਤੋਂ ਇਲਾਵਾ ਮੈਡਮ ਰਾਖੀ ਜੋਸ਼ੀ, ਮੈਡਮ ਪਰਦੀਪ ਕੌਰ ਅਤੇ ਮੈਡਮ ਸਰਬਜੀਤ ਨੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ | ਇਸ ਮੌਕੇ ਪੰਚ ਜਗਤਾਰ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਜਗਸੀਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਬੱਚੀ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਸਿਕੰਦਰ ਸਿੰਘ, ਕਿਰਪਾਲ ਸਿੰਘ, ਫ਼ੌਜੀ ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਸਨ | ਇਸ ਸਮੇਂ ਡਾ: ਬੀ.ਆਰ ਅੰਬੇਡਕਰ ਕਲੱਬ ਵਲੋਂ ਵੀ ਉਕਤ ਸਨਮਾਨ ਸਮਾਰੋਹ ਵਿਚ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ, ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਢਾਬਨਾਗਾ ਟੱਲੇਵਾਲ, ਬੱਚਿਆਂ ਦੇ ਮਾਤਾ-ਪਿਤਾ ਆਦਿ ਹਾਜ਼ਰ ਸਨ | ਸਟੇਜ ਦੇ ਫ਼ਰਜ਼ ਗੁਰਤੇਜ ਸਿੰਘ ਨੇ ਨਿਭਾਏ |