15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਕੁਲਵਿੰਦਰ ਸਿੰਘ ਚੱਠਾ ਬਣੇ ਪ੍ਰਧਾਨ

ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਚੱਠਾ ਆਪਣੇ ਸਾਥੀਆਂ ਨਾਲ | ਤਸਵੀਰ : ਪ੍ਰਵੀਨ ਗਰਗ <br/> 12-05-2026
ਤਪਾ ਮੰਡੀ, 11 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਦੀ ਚੋਣ ਸੈਕਟਰੀ ਬਲੌਰ ਸਿੰਘ ਦੀ ਅਗਵਾਈ ਹੇਠ ਹੋਈ | ਦੱਸ ਦੇਈਏ ਕਿ ਗਿਆਰਾਂ ਮੈਂਬਰਾਂ ਵਾਲੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਪਿਛਲੇ ਮਹੀਨੇ ਹੋਈ ਸੀ | ਇਸ ਮੌਕੇ ਚੁਣੇ ਮੈਂਬਰਾਂ ਵਿਚੋਂ ਕੁਲਵੰਤ ਸਿੰਘ ਧਾਲੀਵਾਲ ਵਲੋਂ ਪ੍ਰਧਾਨ ਲਈ ਕੁਲਵਿੰਦਰ ਸਿੰਘ ਚੱਠਾ ਦਾ ਨਾਂਅ ਪ੍ਰਪੋਜ ਕੀਤਾ ਗਿਆ, ਜਿਸ ਦੀ ਤਾਇਦ ਗੁਲਾਬ ਸਿੰਘ ਕਾਲਾ ਵਲੋਂ ਕੀਤੀ ਗਈ | ਜਿਸ 'ਤੇ ਸਮੂਹ ਮੈਂਬਰਾਂ ਨੇ ਆਪਣੀ ਸਹਿਮਤੀ ਜਤਾਈ ਅਤੇ ਕੁਲਵਿੰਦਰ ਸਿੰਘ ਚੱਠਾ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਮੀਤ ਪ੍ਰਧਾਨ ਲਈ ਗੋਰਾ ਸਿੰਘ ਮਹਿਤਾ ਤੇ ਪ੍ਰਤਾਪ ਸਿੰਘ ਮਹਿਤਾ ਨੂੰ ਚੁਣਿਆ ਗਿਆ, ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਨਿਰਮਲ ਸਿੰਘ ਦੇ ਸਿਰ ਨਿਵਾਜਿਆ ਗਿਆ ਤੋਂ ਇਲਾਵਾ ਲਖਵੀਰ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਗੁਲਾਬ ਸਿੰਘ, ਪ੍ਰਦੀਪ ਕੌਰ, ਰਣਜੀਤ ਕੌਰ ਆਦਿ ਮੈਂਬਰ ਹਾਜਰ ਸਨ | ਇਸ ਮੌਕੇ ਸਭਾ ਦੇ ਨਵੇਂ ਚੁਣੇ ਪ੍ਰਧਾਨ ਕੁਲਵਿੰਦਰ ਸਿੰਘ ਚੱਠਾ ਅਤੇ ਹੋਰ ਅਹੁਦੇਦਾਰਾਂ ਨੇ ਤਪਾ ਸ਼ਹਿਰ ਅਤੇ ਤਪਾ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਦੇ ਰਹਿਣਗੇ ਤੇ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਕਿਸਾਨਾਂ ਤੱਕ ਪਹਿਲ ਦੇ ਆਧਾਰ 'ਤੇ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ | ਜ਼ਿਕਰਯੋਗ ਹੈ ਕਿ ਮਹਿਕਮੇ ਜਾਂ ਹਦਾਇਤਾਂ ਅਨੁਸਾਰ ਸਭਾ ਦੇ ਚੁਣੇ ਹੋਏ ਮੈਂਬਰਾਂ ਵਲੋਂ ਅਗਲੇ 15 ਦਿਨਾਂ ਦੇ ਵਿਚ ਚੋਣ ਕਰਨੀ ਹੁੰਦੀ ਹੈ | ਇਸ ਮੌਕੇ 'ਤੇ ਹਾਜਰ ਪਤਵੰਤਿਆਂ ਨੇ ਸੁਸਾਇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਸਮੂਹ ਮੈਂਬਰਾਂ ਦੇ ਗਲਾਂ 'ਚ ਹਾਰ ਪਾ ਕੇ ਮੁਬਾਰਕਬਾਦ ਦਿੱਤੀ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਪੁਲਿਸ ਪਾਰਟੀ ਸਮੇਤ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਜਸਵਿੰਦਰ ਸਿੰਘ ਚੱਠਾ, ਮਿੱਤ ਸਿੰਘ ਚੱਠਾ, ਨੰਬਰਦਾਰ ਬਲਵੰਤ ਸਿੰਘ, ਨੰਬਰਦਾਰ ਜੁਗਰਾਜ ਸਿੰਘ, ਜਗਜੀਤ ਸਿੰਘ ਪੰਧੇਰ, ਜਗਦੇਵ ਸਿੰਘ ਮਹਿਤਾ, ਸਰਬਜੀਤ ਸਿੰਘ ਪੰਧੇਰ, ਬਲਜੀਤ ਬਾਸੀ, ਹਰਦੇਵ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ ਸੇਖੋਂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਤਪਾ ਵਲੋਂ ਮੀਟਿੰਗ <br/> ਅਗਲੀ ਖ਼ਬਰ ਸਰਪੰਚ ਜੁਗਰਾਜ ਸਿੰਘ ਟੱਲੇਵਾਲ ਦੇ ਪਰਿਵਾਰ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।