21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਤਪਾ ਤੇ ਭਦੌੜ ਲਈ 26 ਨੂੰ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 13-05-2026
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਜ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ ਅਤੇ ਨਗਰ ਕੌਂਸਲ ਭਦੌੜ ਲਈ ਚੋਣਾਂ ਹੋਣੀਆਂ ਹਨ | ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ 13 ਮਈ (ਬੁੱਧਵਾਰ) ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਤੋਂ ਦਾਖਲ ਕੀਤੀਆਂ ਜਾ ਸਕਣਗੀਆਂ | ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਮਿਤੀ 16 ਮਈ (ਸ਼ਨੀਵਾਰ) ਹੋਵੇਗੀ | ਇਹ ਨਾਮਜ਼ਦਗੀਆਂ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿਚ ਭਰੀਆਂ ਜਾਣਗੀਆਂ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ (ਸੋਮਵਾਰ) ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ (ਮੰਗਲਵਾਰ) ਦੁਪਹਿਰ 3 ਵਜੇ ਤੱਕ ਹੈ | ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫ਼ੀਆ ਬਿਆਨ ਸ਼ਾਮਿਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਿਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਿਲ ਹੋਣਾ ਚਾਹੀਦਾ ਹੈ | ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ | ਚੋਣਾਂ 26 ਮਈ (ਮੰਗਲਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ | ਵੋਟਾਂ ਦੀ ਗਿਣਤੀ 29 ਮਈ (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਅਧੀਨ 50 ਵਾਰਡਾਂ, ਨਗਰ ਕੌਂਸਲ ਤਪਾ ਦੇ 15 ਵਾਰਡਾਂ, ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ, ਨਗਰ ਕੌਂਸਲ ਭਦੌੜ ਦੇ 13 ਵਾਰਡਾਂ ਲਈ ਚੋਣਾਂ ਹੋਣੀਆਂ ਹਨ | ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਲਈ 33 ਪੋਲਿੰਗ ਲੋਕੇਸ਼ਨਾਂ ਅਤੇ 100 ਪੋਲਿੰਗ ਸਟੇਸ਼ਨ, ਨਗਰ ਕੌਂਸਲ ਤਪਾ ਲਈ 12 ਪੋਲਿੰਗ ਲੋਕੇਸ਼ਨਾਂ ਅਤੇ 17 ਪੋਲਿੰਗ ਸਟੇਸ਼ਨ, ਨਗਰ ਕੌਂਸਲ ਧਨੌਲਾ ਲਈ 9 ਪੋਲਿੰਗ ਲੋਕੇਸ਼ਨਾਂ ਅਤੇ 21 ਪੋਲਿੰਗ ਸਟੇਸ਼ਨ ਅਤੇ ਨਗਰ ਕੌਂਸਲ ਭਦੌੜ ਲਈ 9 ਪੋਲਿੰਗ ਲੋਕੇਸ਼ਨਾਂ ਅਤੇ 16 ਪੋਲਿੰਗ ਸਟੇਸ਼ਨ ਹਨ | ਉਨ੍ਹਾਂ ਦੱਸਿਆ ਕਿ ਕੱਲ੍ਹ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ | ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ |
ਕਿੱਥੇ ਦਾਖ਼ਲ ਹੋਣਗੀਆਂ ਨਾਮਜ਼ਦਗੀਆਂ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ 10 ਲਈ ਨਾਮਜ਼ਦਗੀਆਂ ਕਮਰਾ ਨੰਬਰ 25, ਮੁੱਖ ਮੰਤਰੀ ਖੇਤਰੀ ਅਫ਼ਸਰ ਦਫ਼ਤਰ, ਪਹਿਲੀ ਮੰਜ਼ਿਲ, ਡੀ.ਏ.ਸੀ. ਕੰਪਲੈਕਸ ਬਰਨਾਲਾ, ਵਾਰਡ ਨੰਬਰ 11 ਤੋਂ 30 ਕਮਰਾ ਨੰਬਰ 13, ਕੋਰਟ ਵਧੀਕ ਡਿਪਟੀ ਕਮਿਸ਼ਨਰ (ਜ), ਜ਼ਮੀਨੀ ਮੰਜ਼ਿਲ, ਡੀ.ਏ.ਸੀ ਕੰਪਲੈਕਸ ਬਰਨਾਲਾ, ਵਾਰਡ ਨੰਬਰ 31 ਤੋਂ 50 ਲਈ ਕਮਰਾ ਨੰਬਰ 14, ਜ਼ਮੀਨੀ ਮੰਜ਼ਿਲ, ਡੀ ਏ ਸੀ ਕੰਪਲੈਕਸ ਬਰਨਾਲਾ ਵਿਖੇ ਨਾਮਜ਼ਦਗੀਆਂ ਹੋਣਗੀਆਂ | ਨਗਰ ਕੌਂਸਲ ਤਪਾ ਚੋਣਾਂ ਲਈ ਨਾਮਜ਼ਦਗੀਆਂ ਤਹਿਸੀਲ ਕੰਪਲੈਕਸ ਤਪਾ, ਨਗਰ ਕੌਂਸਲ ਧਨੌਲਾ ਚੋਣਾਂ ਲਈ ਨਾਮਜ਼ਦਗੀਆਂ ਐੱਸ.ਡੀ.ਐਮ. ਦਫ਼ਤਰ ਬਰਨਾਲਾ ਕਮਰਾ ਨੰਬਰ 3, ਨਗਰ ਕੌਂਸਲ ਭਦੌੜ ਚੋਣਾਂ ਲਈ ਨਾਮਜ਼ਦਗੀਆਂ ਪਿ੍ੰਸੀਪਲ ਦਫ਼ਤਰ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਚ ਹੋਣਗੀਆਂ |

ਪਿਛਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਮੈਰਾਥਨ ਕਰਵਾਈ ਅਗਲੀ ਖ਼ਬਰ ਭਾਰਤ ਮਾਲਾ ਸੜਕ ਨਿਰਮਾਣ ਦਾ ਵਿਰੋਧ ਕਰ ਰਹੇ 50 ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।