21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਰਜ਼ਿਆਂ ਦੀ ਨਕਦ ਰਾਸ਼ੀ ਮੁਹੱਈਆ ਕਰਵਾਉਣ ਲਈ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 13-05-2026
ਸ਼ਹਿਣਾ, 12 ਮਈ (ਸੁਰੇਸ਼ ਗੋਗੀ)- ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਹਿਕਾਰੀ ਕੋਆਪਰੇਟਿਵ ਬੈਂਕ ਮੈਨੇਜਰ ਸ਼ਹਿਣਾ ਨੂੰ ਹੱਦ ਕਰਜ਼ਿਆਂ ਨੂੰ ਲਾਗੂ ਕਰਨ ਸਬੰਧੀ ਮੰਗ-ਪੱਤਰ ਦਿੱਤਾ | ਗੁਰਵਿੰਦਰ ਸਿੰਘ ਨਾਮਧਾਰੀ ਜ਼ਿਲ੍ਹਾ ਪ੍ਰਬੰਧਕ ਸਕੱਤਰ ਬੀਕੇਯੂ ਕਾਦੀਆਂ, ਬੇਅੰਤ ਸਿੰਘ ਸਰਾਂ ਜ਼ਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਬੱਬੂ ਪੰਧੇਰ ਜ਼ਿਲ੍ਹਾ ਪ੍ਰਧਾਨ ਚੜੂਨੀ ਦੀ ਅਗਵਾਈ ਹੇਠ ਸਹਿਕਾਰੀ ਕੋਆਪਰੇਟਿਵ ਬੈਂਕ ਦੇ ਮੈਨੇਜਰ ਸੱਤਪਾਲ ਸਿੰਘ ਨੂੰ ੂ ਮੰਗ ਪੱਤਰ ਦਿੰਦਿਆਂ ਸਹਿਕਾਰਤਾ ਨਾਲ ਜੁੜੇ ਕਿਸਾਨਾਂ ਦੇ ਵਧੇ ਹੋਏ ਹੱਦ ਕਰਜ਼ਿਆਂ ਅਨੁਸਾਰ ਪੂਰੀ ਨਕਦ ਰਾਸ਼ੀ ਮੁਹੱਈਆ ਕੀਤੀ ਜਾਵੇ ਅਤੇ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰੇ | ਸਹਿਕਾਰੀ ਸਭਾਵਾਂ ਅੰਦਰ ਡੀ.ਏ.ਪੀ ਅਤੇ ਯੂਰੀਆ ਖਾਦ ਦੇ ਨਾਲ ਨੈਨੋ ਯੂਰੀਆ ਸਮੇਤ ਹੋਰ ਬੇਲੋੜੀਆਂ ਵਸਤਾਂ ਜ਼ਬਰਦਸਤੀ ਦੇਣੀਆਂ ਬੰਦ ਕੀਤੀਆਂ ਜਾਣ | ਕਿਸਾਨ ਸਾਲ ਵਿਚ ਤਿੰਨ ਫ਼ਸਲਾਂ ਦੀ ਪੈਦਾਵਾਰ ਕਰਦੇ ਹਨ | ਇਸ ਲਈ ਲੋੜੀਂਦੀਆਂ ਖਾਦਾਂ ਦੀ ਸਹਿਕਾਰੀ ਸਭਾਵਾਂ ਵਿਚ ਘਾਟ ਨਾ ਆਉਣ ਦਿੱਤੀ ਜਾਵੇ | ਸਹਿਕਾਰੀ ਬੈਂਕਾਂ ਵਿਚ ਵਨ ਟਾਈਮ ਸੈਟਲਮੈਂਟ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਤਾਂ ਜੋ ਕਿਸਾਨ ਆਪਣੇ ਡਿਫਾਲਟਰ ਖਾਤਿਆਂ ਨੂੰ ਰੈਗੂਲਰ ਕਰਵਾ ਸਕਣ ਅਤੇ ਆਰਥਿਕ ਬੋਝ ਤੋਂ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿਚ ਨਵੇਂ ਮੈਂਬਰ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਤੇ ਨਵੇਂ ਬਣੇ ਖਾਤਿਆਂ ਨੂੰ ਖਾਦ ਸਮੱਗਰੀ ਤੇ ਨਕਦ ਕਰਜ਼ਾ ਰਾਸ਼ੀ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇ | ਇਸ ਸਮੇਂ ਬੇਅੰਤ ਸਿੰਘ ਗਿੱਲ, ਸੁੱਖਾ ਸਿੰਘ ਭਲਵਾਨ, ਦੀਪੀ ਸਿੰਘ ਢੀਂਡਸਾ, ਕਰਮਜੀਤ ਸਿੰਘ ਸਰਾਂ, ਬਬਲੀ ਸਿੰਘ, ਸਤਨਾਮ ਸਿੰਘ ਸੱਤੀ, ਗੁਰਜੰਟ ਸਿੰਘ ਬਦਰੇ ਵਾਲਾ, ਪ੍ਰਭਜੋਤ ਸਿੰਘ ਸਿੱਧੂ, ਚਰਨਾ ਸਿੰਘ ਲੰਮੇ ਵਾਲਾ, ਕਰਮਜੀਤ ਸਿੰਘ ਸਰਾਂ, ਨੀਲੂ ਸਿੰਘ ਸਿੱਧੂ, ਕਰਮਜੀਤ ਸਿੰਘ ਕੰਮੀ, ਨਿੰਮਾ ਸਿੰਘ ਗਿੱਲ, ਬੂਟੀ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ ਚੋਣਾਂ ਜਿੱਤਣਾ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਡੀ ਚੁਣੌਤੀ <br/> ਅਗਲੀ ਖ਼ਬਰ ਇੱਕੋ ਰਾਤ 'ਚ ਦਰਜਨ ਦੇ ਕਰੀਬ ਖੇਤੀ ਮੋਟਰਾਂ ਤੋਂ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।