21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 13-05-2026
ਭਦੌੜ, 12 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਮੈਟਿ੍ਕ ਪ੍ਰੀਖਿਆ ਦੇ ਨਤੀਜੇ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਸਕੂਲ ਦਾ ਹੋਣਹਾਰ ਵਿਦਿਆਰਥੀ ਜੈਦੀਪ ਸਿੰਘ 548 ਅੰਕ ਲੈ ਕੇ ਅੱਵਲ ਰਿਹਾ ਅਤੇ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਇਵੇਂ ਹਰਵੀਰ ਸਿੰਘ ਦੂਜੇ ਅਤੇ ਰਘਵੀਰ ਸਿੰਘ ਤੀਜੇ ਸਥਾਨ 'ਤੇ ਰਿਹਾ | ਪਿ੍ੰਸੀਪਲ ਅਤੇ ਸਟਾਫ਼ ਨੇ ਮੋਹਰੀ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਸੰਸਥਾ ਦੇ ਹੋਣਹਾਰ ਬੱਚੇ ਅਤੇ ਮਿਹਨਤੀ ਅਧਿਆਪਕ ਲਗਾਤਾਰ ਆਪਣੀ ਮਾਣਮੱਤੀ ਰਿਵਾਇਤ 'ਤੇ ਪਹਿਰਾ ਦਿੰਦੇ ਆ ਰਹੇ ਹਨ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਮੋਹਰੀ ਵਿਦਿਆਰਥੀਆਂ, ਮਾਪਿਆਂ ਅਤੇ ਕਾਬਲ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਰਾਹੀਂ ਸਕੂਲ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾ, ਕੁਲਦੀਪ ਸਿੰਘ ਧਾਲੀਵਾਲ, ਜਗਦੇਵ ਸਿੰਘ ਧਾਲੀਵਾਲ, ਸੁਨਿਧੀ ਮਿੱਤਲ, ਹਰਪ੍ਰੀਤ ਕੌਰ, ਗੁਰਵਿੰਦਰ ਕੌਰ, ਬਲਜੀਤ ਕੌਰ, ਜਸਪ੍ਰੀਤ ਕੌਰ ਤਰਸੇਮਪਾਲ ਕੌਰ, ਰੁਪਿੰਦਰ ਕੌਰ, ਪ੍ਰਦੀਪ ਕੌਰ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਐਸ.ਜੀ.ਐਨ. ਸਕੂਲ ਦੀਵਾਨਾ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਫ਼ਰੈਸ਼ਰ ਪਾਰਟੀ <br/> ਅਗਲੀ ਖ਼ਬਰ ਸੁਖਬੀਰ ਵਲੋਂ ਰੁਪਿੰਦਰ ਸਿੰਘ ਧਾਲੀਵਾਲ ਅਤੇ ਦਲਵਾਰ ਸਿੰਘ ਭੋਤਨਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।