21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਰਤ ਮਾਲਾ ਪ੍ਰੋਜੈਕਟ ਤਹਿਤ ਗਿ੍ਫ਼ਤਾਰ ਕੀਤੇ ਕਿਸਾਨ ਰਿਹਾਅ ਕਰਵਾਉਣ ਲਈ ਥਾਣੇ ਅੱਗੇ ਧਰਨਾ

ਅਜੀਤ ਡੈਸਕ 13-05-2026
ਭਦੌੜ, 12 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤ ਮਾਲਾ ਸੜਕ ਪ੍ਰੋਜੈਕਟ ਤਹਿਤ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਟੁਕੜੇ ਟੁਕੜੇ ਕਰ ਕੇ ਕਿਸਾਨਾਂ ਨੂੰ ਬੇਜ਼ਮੀਨੇ ਕੀਤਾ ਜਾ ਰਿਹਾ ਹੈ ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ | ਇਹ ਪ੍ਰਗਟਾਵਾ ਥਾਣਾ ਭਦੌੜ ਅੱਗੇ ਲੱਗੇ ਧਰਨੇ ਦੌਰਾਨ ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ, ਕੁਲਵੰਤ ਸਿੰਘ ਮਾਨ ਅਤੇ ਗੁਰਚਰਨ ਸਿੰਘ ਭਦੌੜ ਨੇ ਆਪਣੇ ਸੰਬੋਧਨ ਦੌਰਾਨ ਕਹੇ | ਉਕਤ ਆਗੂਆਂ ਨੇ ਦੱਸਿਆ ਕਿ ਭਾਰਤ ਮਾਲਾ ਸੰਘਰਸ਼ ਕਮੇਟੀ ਦੇ ਆਗੂਆਂ ਦੇ ਚੱਲ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਅੱਜ ਸਵੇਰ ਗਿ੍ਫ਼ਤਾਰ ਕੀਤੇ ਗਏ ਕਿਸਾਨ ਰਿਹਾਅ ਨਹੀਂ ਕੀਤੇ ਜਾਂਦੇ, ਓਨਾ ਸਮਾਂ ਇਹ ਧਰਨਾ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜਾਰੀ ਰਹੇਗਾ | ਕਿਸਾਨਾਂ ਦੇ ਚੱਲਦੇ ਧਰਨੇ ਦੌਰਾਨ ਹੀ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਕਿਸਾਨਾਂ ਕੋਲ ਪਹੁੰਚ ਕਰ ਕੇ ਥਾਣਾ ਭਦੌੜ ਵਿਖੇ ਬੈਠੇ ਉੱਚ ਅਧਿਕਾਰੀਆਂ ਨਾਲ ਨੂੰ ਮਿਲਣ ਦਾ ਸੱਦਾ ਦਿੱਤਾ ਗਿਆ | ਕਿਸਾਨਾਂ ਨਾਲ ਬਣੀ ਸਹਿਮਤੀ ਤੋਂ ਬਾਅਦ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਤੇ ਜਥੇਬੰਦੀਆਂ ਵਲੋਂ ਧਰਨੇ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਗੁਰਚਰਨ ਸਿੰਘ ਭਦੌੜ, ਹਰੀ ਸਿੰਘ ਭਗਤਪੁਰਾ, ਜੱਜ ਸਿੰਘ ਗਹਿਲ, ਬਿੰਦਰਪਾਲ ਕੌਰ, ਕਾਲਾ ਸਿੰਘ ਜਗਜੀਤਪੁਰਾ, ਜਰਨੈਲ ਸਿੰਘ ਬਦਰਾ, ਬੁੱਕਣ ਸਿੰਘ, ਦਰਸ਼ਨ ਸਿੰਘ ਚੀਮਾ, ਜਗਤਾਰ ਸਿੰਘ ਢਿੱਲਵਾਂ, ਰਾਮ ਸਿੰਘ ਸ਼ਹਿਣਾ, ਕਾਲਾ ਸਿੰਘ ਜੈਦ, ਮੱਘਰ ਸਿੰਘ ਸ਼ਹਿਣਾ ਅਤੇ ਵਜ਼ੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਬੀਕੇਯੂ ਸਿੱਧੂਪੁਰ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ <... ਅਗਲੀ ਖ਼ਬਰ ਕੈਸ਼ ਨਾ ਮਿਲਣ ਕਾਰਨ ਖਾਤਾਧਾਰਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।