22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਹਥਿਆਰ ਚੁੱਕਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਅਜੀਤ ਡੈਸਕ 14-05-2026
ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਵਲੋਂ ਹਥਿਆਰ ਚੁੱਕਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟਰੇਟ ਵਲੋਂ 'ਦਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023' ਦੀ ਧਾਰਾ 163 ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੂਰੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਅਸਲਾ/ਹਥਿਆਰ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਹਥਿਆਰ ਚੁੱਕਣ ਜਾਂ ਨਾਲ ਲੈ ਕੇ ਚੱਲਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ | ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਭਾਵੇਂ ਅਸਲਾ ਲਾਇਸੰਸੀ ਹੀ ਕਿਉਂ ਨਾ ਹੋਵੇ, ਉਸ ਨੂੰ ਨੂੰ ਜਨਤਕ ਥਾਵਾਂ 'ਤੇ ਅਸਲਾ ਚੁੱਕਣ ਦੀ ਇਜਾਜ਼ਤ ਨਹੀਂ ਹੋਵੇਗੀ | ਇਹ ਪਾਬੰਦੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲਗਾਈ ਗਈ ਹੈ | ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਵਰਦੀਧਾਰੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ |
ਪਿਛਲੀ ਖ਼ਬਰ ਮਹਿਲ ਕਲਾਂ 'ਚ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ 'ਚੋਂ ਜ਼ਿਲ੍ਹਾ ਬਰਨਾਲਾ ਦੇ 9 ਵਿਦਿਆਰਥੀ ਮੈਰਿਟ ਸੂਚੀ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।