22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਤਨਖ਼ਾਹਾਂ ਨਾ ਮਿਲਣ ਕਾਰਨ ਬੀ.ਡੀ.ਪੀ.ਓ. ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਸ਼ੁਰੂ <br/>

ਅਜੀਤ ਡੈਸਕ 14-05-2026
ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਅਤੇ ਫ਼ੀਲਡ ਸਟਾਫ਼ ਵਲੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਬੂਟਾ ਸਿੰਘ ਪੱਖੋ ਅਤੇ ਸਮੂਹ ਸਟਾਫ਼ ਨੇ ਦੱਸਿਆ ਗਿਆ ਕਿ ਸਾਰੇ ਕਰਮਚਾਰੀਆਂ ਨੂੰ ਫਰਵਰੀ ਤੋਂ ਬਾਅਦ ਦੀ ਤਨਖ਼ਾਹ ਨਹੀਂ ਮਿਲੀ ਹੈ | ਜਿਸ ਕਾਰਨ ਕਰਮਚਾਰੀਆਂ ਦਾ ਗੁਜ਼ਾਰਾ ਹੋਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਤਨਖ਼ਾਹ ਨਾ ਮਿਲਣ ਦਾ ਕਾਰਨ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਲੋਂ ਸੂਟ 314 ਆਫ਼ 2021 ਵੀਰਪਾਲ ਕੌਰ ਬਨਾਮ ਪੰਜਾਬ ਸਰਕਾਰ ਵਿਚ ਪਏ ਮੁਆਵਜ਼ੇ ਦੀ ਰਕਮ 31,50,234/- ਰੁਪਏ ਅਦਾ ਕਰਨ ਦੀ ਪੰਚਾਇਤ ਸੰਮਤੀ ਬਰਨਾਲਾ ਦਾ ਖਾਤਾ ਕੋਰਟ 'ਚ ਦਿੱਤਾ ਗਿਆ ਹੈ | ਜਿਸ ਕਾਰਨ ਕੋਰਟ ਵਲੋਂ ਪੰਚਾਇਤ ਸੰਮਤੀ ਬਰਨਾਲਾ ਦੇ ਖਾਤੇ ਨੂੰ ਹੋਲਡ ਕਰ ਦਿੱਤਾ ਗਿਆ ਹੈ | ਸਮੂਹ ਸਟਾਫ਼ ਦੀ ਤਨਖ਼ਾਹ, ਬਿਜਲੀ ਬਿੱਲ, ਟੈਲੀਫ਼ੋਨ ਅਤੇ ਇੰਕਰੀਮੈਂਟ ਬਿੱਲ ਅਤੇ ਹੋਰ ਦਫ਼ਤਰ ਖ਼ਰਚੇ ਇਸ ਖਾਤੇ 'ਚੋਂ ਕੀਤੇ ਜਾਂਦੇ ਹਨ | ਜਦੋਂਕਿ ਉਕਤ ਕੇਸ 'ਚ ਨਾ ਹੀ ਪੰਚਾਇਤ ਸੰਮਤੀ ਪਾਰਟੀ ਹੈ ਅਤੇ ਨਾ ਹੀ ਇਸੇ ਕੇਸ ਨਾਲ ਪੰਚਾਇਤ ਸੰਮਤੀ ਬਰਨਾਲਾ ਦਾ ਕੋਈ ਸੰਬੰਧ ਹੈ | ਇਸ ਮੌਕੇ ਕਰਨਦੀਪ ਚੰਦੇਲ, ਸਵਰਨ ਸਿੰਘ, ਰੁਪਿੰਦਰਪਾਲ ਸਿੰਘ, ਪਰਵਿੰਦਰ ਸਿੰਘ, ਕਵਰਵੀਰ ਸਿੰਘ, ਲਾਭ ਸਿੰਘ, ਪੰਚਾਇਤ ਅਫ਼ਸਰ ਹਰਭਜਨ ਸਿੰਘ, ਅਮਨਦੀਪ ਕੌਰ, ਨਿਤਿਸ਼ ਕੁਮਾਰ, ਰਮਨਦੀਪ ਕੌਰ ਸੁਪਰਡੈਂਟ, ਰਾਜ ਕੁਮਾਰ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਰਣਧੀਰ ਸਿੰਘ ਆਦਿ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਮਾਂ ਅਤੇ ਬੱਚਿਆਂ ਨਾਲ ਵਾਪਰਿਆ ਹਾਦਸਾ, 1 ਬੱਚੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਨੇ ਵਿਆਜ ਦੇ ਪੈਸੇ ਵੱਧ ਵਸੂਲਣ ਵਾਲੇ ਭੋਤਨਾ ਬੈਂਕ ਅੱਗੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।