22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਪੁਲਿਸ ਵਲੋਂ ਨੋਮੀਨੇਸ਼ਨ ਸੈਂਟਰ ਦੀ ਜਾਂਚ <br/>

ਅਜੀਤ ਡੈਸਕ 14-05-2026
ਤਪਾ ਮੰਡੀ, 13 ਮਈ (ਪ੍ਰਵੀਨ ਗਰਗ)-ਪੰਜਾਬ ਚੋਣ ਕਮਿਸ਼ਨ ਵਲੋਂ ਕੀਤੇ ਗਏ ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਆਗਾਮੀ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਤਪਾ ਵਿਖੇ ਨੋਮੀਨੇਸ਼ਨ ਸੈਂਟਰ ਦੀ ਜਾਂਚ ਕੀਤੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ | ਇਸ ਸਬੰਧੀ ਗੱਲਬਾਤ ਦੌਰਾਨ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਨੋਮੀਨੇਸਨ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ, ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ | ਪੁਲਿਸ ਲੋਕਤੰਤਰਿਕ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ, ਸਹਾਇਕ ਥਾਣੇਦਾਰ ਮੈਡਮ ਨਿੰਦਰਪਾਲ ਕੌਰ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਆਟੋਮੈਟਿਕ ਟਿੰਕੂ ਪੋਲਟਰੀ ਫਾਰਮ ਤਪਾ ਦਾ ਵਿਦਿਆਰਥੀਆਂ ਨੇ ਕੀਤਾ ਦੌਰਾ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਇਕਾਈ ਠੀਕਰੀਵਾਲਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।