22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗ੍ਰਾਮ ਪੰਚਾਇਤ ਸ਼ਹਿਣਾ ਨੇ ਵਿਕਾਸ ਕਾਰਜ ਸ਼ੁਰੂ ਕਰਨ ਬਾਰੇ ਕੀਤੀ ਮੀਟਿੰਗ <br/>

ਅਜੀਤ ਡੈਸਕ 14-05-2026
ਸ਼ਹਿਣਾ 13 ਮਈ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਰਪੰਚ ਕਰਮਜੀਤ ਕੌਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਜਿਸ ਵਿਚ ਜੋਗਿੰਦਰ ਸਿੰਘ, ਰਾਜਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਪੀਤਾ, ਰੂਪਾ ਸਿੰਘ, ਮਲਕੀਤ ਸਿੰਘ ਜਟਾਣਾ, ਬੇਅੰਤ ਸਿੰਘ, ਨਾਜਮ ਸਿੰਘ ਫ਼ੌਜੀ, ਬੀਰਾ ਖ਼ਾਨ ਸੈਕਟਰੀ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ | ਇਸ ਸਮੇਂ ਸਰਪੰਚ ਕਰਮਜੀਤ ਕੌਰ ਨੇ ਕਿਹਾ ਕਿ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਪੰਚਾਇਤ ਦੇ ਪਾਏ ਮਤੇ ਅਨੁਸਾਰ ਬੁਰਜ ਫ਼ਤਿਹਗੜ੍ਹ ਅਤੇ ਪੰਚਾਂ ਦੇ ਕੋਠਿਆਂ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਅਤੇ ਬਾਕੀ ਰਹਿੰਦੀਆਂ ਸੜਕਾਂ ਦਾ ਕੰਮ ਵੀ ਛੇਤੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਲਾਭ ਸਿੰਘ ਵਲੋਂ ਛੇਤੀ ਹੀ ਸ਼ਹਿਣਾ ਵਿਖੇ ਨਵੇਂ ਸ਼ੁਰੂ ਹੋਣ ਵਾਲ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਗ੍ਰਾਂਟਾਂ ਦੇ ਗੱਫੇ ਦਿੱਤੇ ਜਾਣਗੇ |

ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਮੌੜ ਨਾਭਾ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀ ਆਰਥਿਕ ਮਦਦ <br/> ਅਗਲੀ ਖ਼ਬਰ ਆਟੋਮੈਟਿਕ ਟਿੰਕੂ ਪੋਲਟਰੀ ਫਾਰਮ ਤਪਾ ਦਾ ਵਿਦਿਆਰਥੀਆਂ ਨੇ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।