17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਬਾਰ੍ਹਵੀਂ ਦੀ ਪ੍ਰੀਖਿਆ 'ਚ ਮੁੜ ਛਾਏ <br/>

ਅਜੀਤ ਡੈਸਕ 15-05-2026
ਭਦੌੜ, 14 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ ਵਿਚੋਂ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮਨਵੀਰ ਸਿੰਘ 466 ਅੰਕ ਹਾਸਲ ਕਰ ਕੇ ਅੱਵਲ ਰਿਹਾ | ਵਿਦਿਆਰਥਣ ਦੀਆ ਸ਼ਰਮਾ 453, ਪ੍ਰਭਦੀਪ ਕੌਰ 452, ਹਰਜਿੰਦਰ ਸਿੰਘ 443, ਰੁਪਿੰਦਰ ਕੌਰ 430, ਬੀਰਦਵਿੰਦਰ ਸਿੰਘ 418, ਕੋਮਲਵੀਰ ਕੌਰ 403, ਤੁਸਾਰ ਭਾਰਤੀ ਨੇ 400 ਅੰਕ ਪ੍ਰਾਪਤ ਕਰ ਕੇ ਵੱਖ-ਵੱਖ ਸਟਰੀਮਾਂ ਵਿਚ ਮੋਹਰੀ ਪੁਜ਼ੀਸ਼ਨਾਂ 'ਤੇ ਰਹੇ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਸਪਸ਼ਟ ਕੀਤਾ ਕਿ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਸਟਰੀਮਾਂ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਸਫਲ ਹੋਏ ਹਨ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਪਿ੍ੰਸੀਪਲ ਗੁਰਪ੍ਰੀਤ ਕੌਰ, ਵਾਈਸ ਪਿ੍ੰਸੀਪਲ ਮੀਨਾ ਕੁਮਾਰੀ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਮੋਹਰੀ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ | ਇਸ ਸਮੇਂ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਮੈਡਮ ਤਰਸੇਮਪਾਲ ਕੌਰ, ਮਨਪ੍ਰੀਤ ਕੌਰ, ਸੁਖਦੀਪ ਕੌਰ, ਪ੍ਰਦੀਪ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ ਜੈਦਕਾ, ਜਸਪ੍ਰੀਤ ਕੌਰ, ਕੁਲਦੀਪ ਸਿੰਘ, ਅਰਵਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।