17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਚੀਮਾ-ਜੋਧਪੁਰ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-05-2026
ਟੱਲੇਵਾਲ, 14 ਮਈ (ਸੋਨੀ ਚੀਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ | ਸਕੂਲ ਦੇ 59 ਵਿਚੋਂ 59 ਵਿਦਿਆਰਥੀ ਪ੍ਰੀਖਿਆ ਵਿਚ ਪਾਸ ਹੋਏ | ਪਿ੍ੰਸੀਪਲ ਅਨਿਲ ਕੁਮਾਰ ਮੋਦੀ ਅਤੇ ਜਮਾਤ ਇੰਚਾਰਜ ਪਰਮਜੀਤ ਕੌਰ ਅਤੇ ਰਮਨਦੀਪ ਕੌਰ ਨੇ ਦੱਸਿਆ ਕਿ ਅਰਸ਼ਦੀਪ ਕੌਰ ਨੇ 451/500 ਅੰਕ, ਕੁਸ਼ਮਪ੍ਰੀਤ ਕੌਰ ਨੇ 450/500 ਅੰਕ, ਖੁਸ਼ਪ੍ਰੀਤ ਕੌਰ ਨੇ 439/500 ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਅਧਿਆਪਕ ਰਾਜੇਸ਼ ਕੁਮਾਰ, ਪਾਇਲ ਗਰਗ, ਪੂਨਮ ਸ਼ਰਮਾ, ਬਲਵੀਰ ਸਿੰਘ, ਮਨਜੀਤ ਕੌਰ, ਰਿਸ਼ੂ ਰਾਣੀ, ਯੁਵਰਾਜ, ਮੀਨਾਕਸ਼ੀ ਗਰਗ, ਗੁਰਮੀਤ ਕੌਰ, ਸੁਮਨ ਬਾਲਾ, ਜਤਿੰਦਰ ਜੋਸ਼ੀ ਅਤੇ ਰਤਨਦੀਪ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਬਾਰ੍ਹਵੀਂ ਦੀ ਪ੍ਰੀਖਿਆ 'ਚ ਮੁੜ ਛਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।