17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿਦਿਆਰਥਣ ਜਸ਼ਨਦੀਪ ਕੌਰ ਵਲੋਂ ਦੇਸ਼ 'ਚੋਂ ਚੌਥਾ ਅਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਸਨਮਾਨ

ਅਜੀਤ ਡੈਸਕ 15-05-2026
ਧਨੌਲਾ, 14 ਮਈ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 500/496 (99.2 ਫ਼ੀਸਦੀ) ਅੰਕ ਹਾਸਲ ਕਰ ਕੇ ਭਾਰਤ ਵਿਚੋਂ ਚੌਥਾ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਹਰਜੋਤ ਕੌਰ ਨੇ ਜ਼ਿਲ੍ਹੇ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ ਅਤੇ ਕਈ ਵਿਦਿਆਰਥੀਆਂ ਨੇ ਮੈਰਿਟ ਅੰਕ ਪ੍ਰਾਪਤ ਕਰ ਕੇ ਆਪਣੀ ਯੋਗਤਾ ਅਤੇ ਕਠਨ ਮਿਹਨਤ ਦਾ ਸਬੂਤ ਦਿੱਤਾ ਹੈ | ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਂਦਾ ਰਹੇਗਾ | ਸੰਸਥਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਨੈਤਿਕ ਸਿੱਖਿਆ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ |ੇ
ਪਿਛਲੀ ਖ਼ਬਰ ਮਹਿਕਦੀਪ ਕੌਰ ਕਾਮਰਸ ਵਿਭਾਗ 'ਚ ਜ਼ਿਲ੍ਹੇ 'ਚੋਂ ਰਹੀ ਅੱਵਲ- ਐਮ. ਡੀ. ਰਾਏ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਾ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।