17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਹਿਕਦੀਪ ਕੌਰ ਕਾਮਰਸ ਵਿਭਾਗ 'ਚ ਜ਼ਿਲ੍ਹੇ 'ਚੋਂ ਰਹੀ ਅੱਵਲ- ਐਮ. ਡੀ. ਰਾਏ

ਅਜੀਤ ਡੈਸਕ 15-05-2026

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਮਹਿਕਦੀਪ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਮਰਸ ਵਿਚੋਂ ਪੂਰੇ ਬਰਨਾਲਾ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਸਕੂਲ ਨਾਂ ਰੌਸ਼ਨ ਕੀਤਾ ਹੈ | ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਕੂਲ ਬੁਲਾ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਣਪ੍ਰੀਤ ਸਿੰਘ ਰਾਏ ਨੇ ਵਿਦਿਆਰਥਣ ਮਹਿਕਦੀਪ ਕੌਰ ਅਤੇ ਹੋਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਮਹਿਕਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਮਾਣ ਵਧਾਇਆ ਹੈ ਉੱਥੇ ਹੀ ਸਾਰੇ ਵਿਭਾਗਾਂ (ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ) ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ ਹੈ ਜੋ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਸੰਭਵ ਹੋ ਸਕਿਆ ਹੈ | ਪਿ੍ੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਦੱਸਿਆ ਕਿ ਸਕੂਲ ਵੱਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ |
ਪਿਛਲੀ ਖ਼ਬਰ ਹੰਡਿਆਇਆ ਇਲਾਕੇ ਦੇ ਸਰਕਾਰੀ ਸਕੂਲਾਂ ਦਾ ਪੰਜਾਬ ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਵਿਦਿਆਰਥਣ ਜਸ਼ਨਦੀਪ ਕੌਰ ਵਲੋਂ ਦੇਸ਼ 'ਚੋਂ ਚੌਥਾ ਅਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।