17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬੀ.ਜੀ.ਐਸ ਸਕੂਲ ਭਦੌੜ ਦਾ ਸੀ.ਬੀ.ਐਸ.ਈ.ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 15-05-2026
ਭਦੌੜ, 14 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦਾ ਸੀ.ਬੀ.ਐਸ.ਈ. ਬੋਰਡ ਬਾਰ੍ਹਵੀਂ ਜਮਾਤ (ਸੈਸ਼ਨ 2025- 26) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਨਿਰਦੋਸ ਰਲਹੱਨ ਨੇ ਦੱਸਿਆ ਕਿ ਆਏ ਨਤੀਜਿਆਂ 'ਚ ਸਾਇੰਸ ਗਰੁੱਪ ਵਿਚੋਂ ਜਸਪ੍ਰੀਤ ਕੌਰ ਨੇ 90.6 ਫ਼ੀਸਦੀ ਅੰਕ ਲੈ ਕੇ ਪਹਿਲਾ, ਨਵਪ੍ਰੀਤ ਕੌਰ ਨੇ 90.4 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਕਾਮਰਸ ਗਰੁੱਪ ਵਿਚੋਂ ਹਰਪ੍ਰੀਤ ਸਿੰਘ ਬਰਾੜ ਨੇ 94 ਫ਼ੀਸਦੀ ਅੰਕ ਲੈ ਕੇ ਪਹਿਲਾ, ਜਸਪ੍ਰੀਤ ਕੌਰ ਨੇ 93.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚੋਂ ਰਾਜਵੀਰ ਕੌਰ ਨੇ 92.2 ਫ਼ੀਸਦੀ ਅੰਕ ਲੈ ਕੇ ਪਹਿਲਾ, ਸੁਖਪ੍ਰੀਤ ਕੌਰ ਨੇ 91.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਨਿਰਦੋਸ ਰਲਹੱਨ ਨੇ ਨਤੀਜਿਆਂ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹੰਡਿਆਇਆ ਇਲਾਕੇ ਦੇ ਸਰਕਾਰੀ ਸਕੂਲਾਂ ਦਾ ਪੰਜਾਬ ਬੋਰਡ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।