17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲੀ ਦਲ ਦੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਅਜੀਤ ਡੈਸਕ 15-05-2026
ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਤੱਕ ਕੇਵਲ ਇਕ ਨਾਮਜ਼ਦਗੀ ਦਾਖਲ ਹੋਈ ਹੈ, ਜੋ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਵਲੋਂ ਨਗਰ ਨਿਗਮ ਦੇ ਵਾਰਡ ਨੰਬਰ 36 ਤੋਂ ਅਕਾਲੀ ਉਮੀਦਵਾਰ ਵਜੋਂ ਰਿਟਰਨਿੰਗ ਅਫ਼ਸਰ ਪਾਸ ਦਾਖਲ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਿੱਟੂ ਦੀਵਾਨਾ ਅਤੇ ਹੋਰ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਪੂਰੇ ਜ਼ੋਰ ਸ਼ੋਰ ਨਾਲ ਲੜੀਆਂ ਜਾ ਰਹੀਆਂ ਅਤੇ ਨਗਰ ਨਿਗਮ ਦੇ ਸਾਰੇ ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਸਾਰੇ ਹੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਬੰਧਿਤ ਰਿਟਰਨਿੰਗ ਅਫ਼ਸਰਾਂ ਪਾਸ ਦਾਖ਼ਲ ਕਰਵਾ ਦਿੱਤੇ ਜਾਣਗੇ | ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜਾਗਲ, ਸੀਨੀਅਰ ਆਗੂ ਅਨੀਤਾ ਮੱਟੂ, ਜਸਪ੍ਰੀਤ ਸਿੰਘ ਜੱਸਾ ਸਿੱਧੂ, ਸੁਰਿੰਦਰ ਸਿੰਘ ਛਿੰਦਾ, ਗੁਰਸੇਵਕ ਸਿੰਘ ਰਾਏਸਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਾ: ਸੋਨਿਕਾ ਬਾਂਸਲ ਹੋਣਗੇ 'ਆਪ' ਦੇ ਉਮੀਦਵਾਰ- ਵਿਧਾਇਕ ਉੱਗੋਕੇ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੰਡੀ ਅੰਦਰ ਸਰਗਰਮੀਆਂ ਸਿਖ਼ਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।