16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਰਨਲ ਅਵਿਨਾਸ਼ ਪਿਤਰੇ ਵਿਦਿਆਰਥੀਆਂ ਦੇ ਰੂ-ਬਰੂ ਹੋਏ <br/>

ਅਜੀਤ ਡੈਸਕ 15-05-2026
ਬਰਨਾਲਾ, 14 ਮਈ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਕਰਨਲ ਅਵਿਨਾਸ਼ ਪਿਤਰੇ ਕਮਾਂਡਿੰਗ ਅਫ਼ਸਰ 20ਪੀ.ਬੀ ਬੀ.ਐਨ, ਐਨ.ਸੀ.ਸੀ ਵਿਦਿਆਰਥੀਆਂ ਦੇ ਰੂਬਰੂ ਹੋਏ | ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਅਨੁਸ਼ਾਸਨ, ਲੀਡਰਸ਼ਿਪ, ਦੇਸ਼ ਭਗਤੀ ਅਤੇ ਉਦੇਸ਼ਪੂਰਨ ਜੀਵਨ ਜਿਊਣ ਦੀ ਪੇ੍ਰਰਨਾ ਪੈਦਾ ਕਰਨਾ ਸੀ | ਕਰਨਲ ਅਵਿਨਾਸ਼ ਪਿਤਰੇ ਨੇ ਆਪਣੇ ਜੀਵਨ ਦੇ ਅਨੁਭਵਾਂ ਰਾਹੀਂ ਵਿਦਿਆਰਥੀਆਂ ਨੂੰ ਆਤਮਵਿਸ਼ਵਾਸ, ਸਮਰਪਣ ਅਤੇ ਮਜ਼ਬੂਤ ਨੈਤਿਕ ਮੁੱਲਾਂ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੱੁਛੇ ਸਵਾਲਾਂ ਦੇ ਜਵਾਬ ਵੀ ਦਿੱਤੇ | ਪਿ੍ੰਸੀਪਲ ਮੋਹਿਤ ਜਿੰਦਲ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਭਦੌੜ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫ਼ੀਮ ਸਮੇਤ ਕਾਬੂ ਕੀਤਾ <br/> ਅਗਲੀ ਖ਼ਬਰ ਸਮਰਵੀਰ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚੋਂ ਪਹਿਲਾ ਸਥਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।