16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਥਾਪਨਾ ਦਿਵਸ ਮਨਾਇਆ

ਅਜੀਤ ਡੈਸਕ 15-05-2026
ਟੱਲੇਵਾਲ, 14 ਮਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ 27ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਸੰਸਥਾ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਪਿ੍ੰਸੀਪਲ ਚਰਨਦੀਪ ਸਿੰਘ (ਡਾ:) ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਵਿੱਦਿਅਕ ਸੰਸਥਾ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਵਿੱਦਿਅਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਦੇ ਖੇਤਰ ਵਿਚ ਲਗਾਤਾਰ ਮਾਣਮੱਤੀਆਂ ਪ੍ਰਾਪਤੀਆਂ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਿਰਫ਼ ਅਕਾਦਮਿਕ ਤੌਰ 'ਤੇ ਹੀ ਨਹੀਂ, ਸਗੋਂ ਨੈਤਿਕ ਅਤੇ ਅਧਿਆਤਮਿਕ ਤੌਰ 'ਤੇ ਵੀ ਮਜ਼ਬੂਤ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥਣਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਉਨ੍ਹਾਂ ਵਿਚ ਸੇਵਾ, ਅਨੁਸ਼ਾਸਨ ਅਤੇ ਮਨੁੱਖਤਾ ਦੇ ਗੁਣ ਵਿਕਸਿਤ ਕਰਨ ਲਈ ਵਚਨਬੱਧ ਹੈ | ਸੰਸਥਾ ਦੀ ਲੋਕਲ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਸ਼ਾਨ ਸਿੰਘ ਭੋਲਾ ਨੇ ਆਪਣੇ ਸੰਬੋਧਨ ਦੌਰਾਨ ਸੰਸਥਾ ਦੇ ਸਥਾਪਨਾ ਸਮੇਂ ਤੋਂ ਲੈ ਕੇ ਹੁਣ ਤੱਕ ਦੇ ਮਾਣਮੱਤੇ ਇਤਿਹਾਸ 'ਤੇ ਸੰਖੇਪ ਚਾਨਣਾ ਪਾਇਆ ਅਤੇ ਪਿ੍ੰਸੀਪਲ ਡਾ: ਚਰਨਦੀਪ ਸਿੰਘ ਦੀ ਅਗਵਾਈ ਅਧੀਨ ਸੰਸਥਾ ਦੀਆਂ ਪ੍ਰਾਪਤੀਆਂ, ਅਨੁਸ਼ਾਸਿਤ ਮਾਹੌਲ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਰਾਹਨਾ ਕੀਤੀ | ਇਸ ਮੌਕੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਬਲਵੀਰ ਸਿੰਘ ਘੁੰਨਸ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਬਲਦੇਵ ਸਿੰਘ ਚੂੰਘਾਂ ਅਤੇ ਸੀਨੀਅਰ ਆਗੂ ਤੇ ਇੰਚਾਰਜ ਹਲਕਾ ਮਹਿਲ ਕਲਾਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਨੋਰਥ ਸਿਰਫ਼ ਡਿਗਰੀਆਂ ਪ੍ਰਾਪਤ ਕਰਨਾ ਨਹੀਂ, ਸਗੋਂ ਮਨੁੱਖ ਦੇ ਅੰਦਰ ਨੈਤਿਕਤਾ, ਸੇਵਾ ਭਾਵਨਾ ਅਤੇ ਗੁਰਬਾਣੀ ਨਾਲ ਜੁੜਾਅ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ, ਜੋ ਵਿਦਿਆਰਥਣਾਂ ਨੂੰ ਗੁਰਮਤਿ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਦੀਆਂ ਹਨ, ਸਮਾਜ ਦੀ ਅਸਲ ਧਰੋਹਰ ਹੁੰਦੀਆਂ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਨੇ ਪੇਂਡੂ ਖੇਤਰ ਦੀਆਂ ਲੜਕੀਆਂ ਨੂੰ ਉੱਚ ਵਿੱਦਿਆ ਦੇ ਨਾਲ-ਨਾਲ ਆਪਣੀ ਸਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਇਸ ਸਮੇਂ ਸਾਬਕਾ ਪ੍ਰਧਾਨ ਜਥੇਦਾਰ ਗੁਰਮੇਲ ਸਿੰਘ ਸੰਧੂ, ਚੇਅਰਮੈਨ ਜਗਦੇਵ ਸਿੰਘ ਸੰਧੂ, ਜਥੇਦਾਰ ਰਣਧੀਰ ਸਿੰਘ ਬਾਠ, ਜਸਦੇਵ ਸਿੰਘ ਧਾਲੀਵਾਲ, ਸਰਪੰਚ ਬਲਵੀਰ ਸਿੰਘ ਮਾਨ, ਬੀਬੀ ਬੇਅੰਤ ਕੌਰ ਖਹਿਰਾ ਮੈਂਬਰ ਵਰਕਿੰਗ ਕਮੇਟੀ ਬੀਹਲਾ, ਗੁਰਦੀਪ ਸਿੰਘ ਬਾਠ, ਰਜਿੰਦਰ ਸਿੰਘ ਛੀਨੀਵਾਲ, ਨੰਬਰਦਾਰ ਸੁਖਮਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ ਮਹਿਲ ਕਲਾਂ, ਜਗਦੇਵ ਸਿੰਘ ਜਗਦੇ, ਜਸਵਿੰਦਰ ਸਿੰਘ, ਰੁਪਿੰਦਰ ਸਿੰਘ ਭਿੰਦਾ ਟੱਲੇਵਾਲ, ਹਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਰਦਮਸ਼ੁਮਾਰੀ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਗਿਣਤੀਕਾਰਾਂ ਦਾ ਹੋਵੇਗਾ ਸਨਮਾਨ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਖੱੁਡੀ ਖ਼ੁਰਦ ਵਿਖੇ ਸੜਕ 'ਤੇ ਪ੍ਰੀਮਿਕਸ ਨਾ ਪਾਏ ਜਾਣ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।