ਤਪਾ ਮੰਡੀ, 15 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਸਿਟੀ ਪੁਲਿਸ ਤਪਾ ਵਲੋਂ ਇੱਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਪੁਲਿਸ ਦੇ ਏ.ਐਸ.ਆਈ. ਗੁਰਪਿਆਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਉਰਫ ਕਾਕਾ ਪੁੱਤਰ ਬਲਦੇਵ ਸਿੰਘ ਵਾਸੀ ਆਜ਼ਾਦ ਨਗਰ ਘੁੰਨਸ ਰੋਡ ਤਪਾ ਜੋ ਆਪਣੇ ਰਿਹਾਇਸ਼ੀ ਮਕਾਨ ਦੇ ਸਾਹਮਣੇ ਪਸ਼ੂਆਂ ਵਾਲੇ ਘਰ ਵਿਚ ਨਜਾਇਜ਼ ਸ਼ਰਾਬ ਬਣਾਉਣ ਦਾ ਆਦੀ ਹੈ ਜਿਸ ਨੇ ਆਪਣੇ ਪਸ਼ੂਆਂ ਵਾਲੇ ਘਰ ਵਿਚ ਹੁਣ ਵੀ ਲਾਹਣ ਪਾਇਆ ਹੋਇਆ ਹੈ | ਜੇਕਰ ਹੁਣੇ ਹੀ ਜਸਪਾਲ ਸਿੰਘ ਉਰਫ ਕਾਕਾ ਦੇ ਮਕਾਨ ਦੇ ਸਾਹਮਣੇ ਪਸ਼ੂਆਂ ਵਾਲੇ ਘਰ ਵਿਚ ਰੇਡ ਕੀਤੀ ਜਾਵੇ ਤਾਂ ਉਸ ਦੇ ਪਸ਼ੂਆਂ ਵਾਲੇ ਘਰ ਵਿਚੋਂ ਭਾਰੀ ਮਾਤਰਾ ਵਿਚ ਲਾਹਣ ਅਤੇ ਕਸੀਦੀ ਹੋਈ ਨਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ | ਇਤਲਾਹ ਪੱਕੀ ਅਤੇ ਭਰੋਸੇਯੋਗ ਹੈ | ਪੁਲਿਸ ਸਿਟੀ ਚੌਂਕੀ ਤਪਾ ਦੇ ਗੁਰਪਿਆਰ ਸਿੰਘ ਤੇ ਟੀਮ ਨੇ ਛਾਪੇਮਾਰੀ ਕਰ ਕੇ ਜਸਪਾਲ ਸਿੰਘ ਉਰਫ ਕਾਕਾ ਪੁੱਤਰ ਬਲਦੇਵ ਸਿੰਘ ਵਾਸੀ ਆਜ਼ਾਦ ਨਗਰ ਘੁੰਨਸ ਰੋਡ ਤਪਾ ਨੂੰ ਲਾਹਣ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |