05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 16-05-2026
ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨੇ ਨਜ਼ਦੀਕ ਮੋਟਰਸਾਈਕਲ ਤੋਂ ਡਿੱਗਣ ਕਾਰਨ ਸਵਾਰ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਧਰਮ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਚੱਕ ਰਾਈ ਵਾਲਾ ਫ਼ਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਇੱਕ ਹੋਰ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਬਾਸੀ ਮਹਾਲਮ ਫ਼ਾਜ਼ਿਲਕਾ ਸਮੇਤ ਬਰਨਾਲੇ ਤੋਂ ਆਪਣੇ ਪਿੰਡ ਜਾ ਰਹੇ ਸਨ | ਜਦੋਂ ਉਹ ਓਵਰਬਿ੍ਜ ਤੋਂ ਹੇਠਾਂ ਉੱਤਰਨ ਲੱਗੇ ਤਾਂ ਅਚਾਨਕ ਉਸ ਨੂੰ ਨੀਂਦ ਆ ਗਈ, ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਉਹ ਸੜਕ 'ਤੇ ਡਿਗ ਗਏ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਿਸ 'ਤੇ ਘਟਨਾ ਦੀ ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ 'ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ | ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮੱੁਢਲੀ ਸਹਾਇਤਾ ਦੇ ਕੇ ਬਾਹਰ ਰੈਫ਼ਰ ਕਰ ਦਿੱਤਾ | ਇਸ ਹਾਦਸੇ 'ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ |

ਪਿਛਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ 'ਤੇ ਲੱਗੇ ਇੱਟਾਂ, ਪੱਥਰਾਂ ਤੇ ਗੰਦਗੀ ਦੇ ਢੇਰ ਦੇ ਰਹੇ ਨੇ ਹਾਦਸਿਆਂ ਨੂੰ ਸੱ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਆਬਜ਼ਰਵਰ ਗੁਲਾਬ ਮੁਹੰਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।