ਬਰਨਾਲਾ, 15 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਦਾਗਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਲਾਲ ਸਿੰਘ ਪੱੁਤਰ ਮੋਦਨ ਵਾਸੀ ਸਮੁੰਦਗੜ੍ਹ ਛੰਨਾ ਹਾਲ ਆਬਾਦ ਬਰਨਾਲਾ ਜੋ ਕਿ ਬਾਹਰੋਂ ਸਸਤੇ ਭਾਅ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ | ਜਿਸ ਦੇ ਘਰੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਪਈ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 43 ਬੋਤਲਾਂ ਠੇਕਾ ਸ਼ਰਾਬ ਦੇਸੀ, 17 ਬੋਤਲਾਂ ਚੰਡੀਗੜ੍ਹ ਮਾਰਕਾ ਬਰਾਮਦ ਹੋਈਆਂ | ਪੁਲਿਸ ਕਾਰਵਾਈ ਅਨੁਸਾਰ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |