31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵੱਖ-ਵੱਖ ਵਾਰਡਾਂ ਦੇ 5 ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਏ <br/>

ਅਜੀਤ ਡੈਸਕ 16-05-2026
ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਦੀ ਚੋਣ ਨੂੰ ਲੈ ਕੇ ਅੱਜ ਤਕਰੀਬਨ 5 ਉਮੀਦਵਾਰਾਂ ਵਲੋਂ ਐਸ.ਡੀ.ਐਮ ਦਫ਼ਤਰ ਬਰਨਾਲਾ ਵਿਖੇ ਕਾਗ਼ਜ਼ ਦਾਖਲ ਕੀਤੇ ਗਏ | ਕਾਗ਼ਜ਼ ਦਾਖਲ ਕਰਨ ਸਮੇਂ ਉਚੇਚੇ ਤੌਰ 'ਤੇ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਐਸ.ਜੀ.ਪੀ.ਸੀ, ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਰਕਲ ਪ੍ਰਧਾਨ ਬਰਨਾਲਾ ਬੇਅੰਤ ਸਿੰਘ ਬਾਠ, ਸੀਨੀਅਰ ਆਗੂ ਦਰਸ਼ਨ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਸਿੰਘ ਗੋਪੀ ਸ਼ਾਮਿਲ ਹੋਏ | ਜਿਨ੍ਹਾਂ ਨੇ ਇਕੱਠਿਆਂ ਹੋ ਕੇ ਵਾਰਡ ਨੰਬਰ 2 ਤੋਂ ਉਮੀਦਵਾਰ ਸੋਮਾ ਰਾਣੀ ਪਤਨੀ ਕਰਮਜੀਤ ਸਿੰਘ, ਵਾਰਡ 4 ਤੋਂ ਰਾਮ ਲਾਲ ਪੁੱਤਰ ਜੱਗਰ ਸਿੰਘ, ਵਾਰਡ ਨੰਬਰ 6 ਤੋਂ ਚਰਨਜੀਤ ਮਿੱਤਲ ਪੁੱਤਰ ਦੁਰਗਾ ਰਾਮ, ਵਾਰਡ ਨੰਬਰ 7 ਤੋਂ ਰਣਜੀਤ ਕੌਰ ਪਤਨੀ ਮੱਘਰ ਸਿੰਘ ਅਤੇ ਵਾਰਡ ਨੰਬਰ 8 ਤੋਂ ਕੇਸਰ ਸਿੰਘ ਪੁੱਤਰ ਜਰਨੈਲ ਸਿੰਘ ਦੇ ਕਾਗ਼ਜ਼ ਦਾਖਲ ਕਰਵਾਏ | ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਖਿਆ ਕਿ ਅਕਾਲੀ ਦਲ ਦੇ ਹੱਕ ਵਿਚ ਇਕ ਲਹਿਰ ਬਣ ਚੁੱਕੀ ਹੈ ਜਿਸ ਤੋਂ ਇਹ ਗੱਲ ਦਾਅਵੇ ਨਾਲ ਕਹੀ ਜਾ ਸਕਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਿਕਾਰਡ ਜਿੱਤ ਦਰਜ ਕਰਨਗੇ |

ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲੜਨ ਲਈ ਭਾਜਪਾ ਵਰਕਰਾਂ ਵਿਚ ਪੂਰੀ ਉਤਸ਼ਾਹ- ਕੇਵਲ ਸਿੰਘ ਢਿੱਲੋਂ <br/> ਅਗਲੀ ਖ਼ਬਰ ਸਿਵਲ ਹਸਪਤਾਲ ਪਠਾਨਕੋਟ 'ਚ ਕੰਮ ਕਰਦੇ ਪਲਾਂਟ ਓਪਰੇਟਰ ਦਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।