30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਾਬਕਾ ਸਰਪੰਚ ਉਜਾਗਰ ਸਿੰਘ ਬਾਜਵਾ ਦਾ ਦਿਹਾਂਤ <br/>

ਅਜੀਤ ਡੈਸਕ 16-05-2026
ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਗਹਿਲ)-ਪਿੰਡ ਸਹਿਜੜਾ ਦੇ ਲੰਮਾ ਸਮਾਂ ਸਰਪੰਚ ਰਹੇ ਉਜਾਗਰ ਸਿੰਘ ਬਾਜਵਾ ਸਪੁੱਤਰ ਜਥੇਦਾਰ ਬਾਬਾ ਦਲੀਪ ਸਿੰਘ ਬਾਜਵਾ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ, ਉਨ੍ਹਾਂ ਦਾ ਅੰਤਿਮ ਸਸਕਾਰ ਸ਼ਮਸ਼ਾਨ ਘਾਟ ਪਿੰਡ ਸਹਿਜੜਾ ਵਿਖੇ 16 ਮਈ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ | ਸਰਪੰਚ ਉਜਾਗਰ ਸਿੰਘ ਇਸ ਸਮੇਂ 82 ਵਰਿ੍ਹਆਂ ਦੇ ਕਰੀਬ ਸਨ | ਉਹ ਪਿੰਡ ਸਹਿਜੜਾ ਦੇ ਲੰਮਾ ਸਮਾਂ ਸਰਪੰਚ ਰਹੇ ਤੇ ਪਿੰਡ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਗਿਆ | ਇਸ ਸਮੇਂ ਸਮੂਹ ਗ੍ਰਾਮ ਪੰਚਾਇਤ ਸਹਿਜੜਾ ਦੇ ਸਰਪੰਚ ਬਲਵਿੰਦਰ ਸਿੰਘ ਬਾਜਵਾ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਸਹਿਜੜਾ, ਜਸਪਾਲ ਸਿੰਘ, ਨਰਿੰਦਰ ਸਿੰਘ ਗੋਗੀ ਦੋਵੇਂ ਸਪੁੱਤਰ ਸਾਬਕਾ ਸਰਪੰਚ ਉਜਾਗਰ ਸਿੰਘ, ਇੰਸਪੈਕਟਰ ਰਾਜਪਾਲ ਸਿੰਘ ਬਾਜਵਾ, ਕਿਸਾਨ ਆਗੂ ਕਰਨੈਲ ਸਿੰਘ ਗਾਂਧੀ, ਗੁਰਧਿਆਨ ਸਿੰਘ ਭਾਕਿਯੂ ਕਾਦੀਆਂ, ਸਤਪਾਲ ਸਿੰਘ ਸੋਹੀ ਭਾਕਿਯੂ ਡਕੌਦਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂਆਂ ਵਲੋਂ ਪਰਿਵਾਰ ਦਾ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਸੇਖਾ ਦਾ ਦਿਹਾਂਤ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੁਰੜ 'ਚ ਵਿਦਿਆਰਥੀਆਂ ਦੀ ਕਾਊਾਸਲਿੰਗ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।