ਬਰਨਾਲਾ, 15 ਮਈ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸੇਖਾ ਦੇ ਸਾਬਕਾ ਸਰਪੰਚ, ਮਾਰਕੀਟ ਕਮੇਟੀ ਬਰਨਾਲਾ ਦੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਸੇਖਾ (75) ਦਾ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੱਜ ਸਥਾਨਕ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਸਸਕਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਪੁੱਤਰ ਸੁਤੰਤਰ ਸਿੰਘ ਭੱਠਲ, ਪੋਤਰਾ ਨਵਜੋਤ ਸਿੰਘ ਭੱਠਲ ਯੂ.ਐੱਸ.ਏ. ਅਤੇ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਸਮੇਤ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੇ ਦੱੁਖ ਦਾ ਪ੍ਰਗਟਾਵਾ ਕੀਤਾ |