30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਰੌਡਵੇ ਪਬਲਿਕ ਸਕੂਲ ਵਿਖੇ 'ਐਨੀਮੀਆ ਮੁਕਤ ਅਭਿਆਨ' ਤਹਿਤ ਜਾਂਚ ਕੈਂਪ ਲਗਾਇਆ <br/>

ਅਜੀਤ ਡੈਸਕ 16-05-2026
ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਚ 'ਐਨੀਮੀਆ ਮੁਕਤ ਅਭਿਆਨ' ਤਹਿਤ 10 ਤੋਂ 19 ਸਾਲ ਦੀਆਂ ਵਿਦਿਆਰਥਣਾਂ ਦੀ ਐਨੀਮੀਆ ਸਕ੍ਰੀਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਸਿਹਤ ਜਾਂਚ ਕੈਂਪ ਸਕੂਲ ਸਿਹਤ ਵਿਭਾਗ ਵਲੋਂ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਲਗਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਦੀ ਸਿਹਤ ਜਾਂਚ ਬੜੀ ਸਾਵਧਾਨੀ ਅਤੇ ਸੁਚੱਜੇ ਢੰਗ ਨਾਲ ਕੀਤੀ ਗਈ | ਇਸ ਕੈਂਪ ਦੀ ਅਗਵਾਈ ਡਾ: ਡੋਸਾਇਲ ਸਿੰਗਲਾ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਵਲੋਂ ਕੀਤੀ ਗਈ | ਡਾਕਟਰਾਂ ਨੇ ਵਿਦਿਆਰਥਣਾਂ ਨੂੰ ਖ਼ੂਨ ਦੀ ਕਮੀ ਤੋਂ ਬਚਾਅ, ਪੌਸ਼ਟਿਕ ਆਹਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਚੰਗੀ ਸਿਹਤ ਹੀ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਹੈ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸੰਤੁਲਿਤ ਆਹਾਰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਮੈਡੀਕਲ ਟੀਮ ਨੇ ਮਿਲ ਕੇ 'ਸਿਹਤਮੰਦ ਅੱਜ, ਮਜ਼ਬੂਤ ਕੱਲ੍ਹ' ਦਾ ਸੰਦੇਸ਼ ਦਿੱਤਾ ਅਤੇ ਐਨੀਮੀਆ ਮੁਕਤ ਸਮਾਜ ਬਣਾਉਣ ਲਈ ਸਭ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਲੋਕ ਕੀਤੇ ਵਾਅਦਿਆਂ ਦਾ ਹਿਸਾਬ ਲੈਣਗੇ- ਐਡਵੋਕੇਟ ਰਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।