29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

39 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 18-05-2026
ਬਰਨਾਲਾ, 17 ਮਈ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਇਕ ਵਿਅਕਤੀ ਨੂੰ ਨਾਜਾਇਜ਼ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜੱਗਾ ਸਿੰਘ ਪੁੱਤਰ ਗੋਗੀ ਵਾਸੀ ਬਰਨਾਲਾ ਲੰਬੇ ਸਮੇਂ ਤੋਂ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ | ਅੱਜ ਵੀ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ | ਅੱਜ ਵੀ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਜੱਗਾ ਸਿੰਘ ਨੂੰ 39 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੋਟਲ ਵਿਚ ਚੱਲਦੇ ਦੇਹ ਵਪਾਰ ਦੇ ਧੰਦੇ ਸੰਬੰਧੀ ਇਕ ਲੜਕੀ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਦਮਦਮਾ ਸਾਹਿਬ ਲਈ ਜਥਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।