28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਿੰਡ ਵਜੀਦਕੇ ਕਲਾਂ ਵਿਖੇ ਹੋਣਹਾਰ ਵਿਦਿਆਰਥਣ ਐਸ਼ਪਰੀਤ ਕੌਰ ਦਾ ਸਨਮਾਨ <br/>

ਅਜੀਤ ਡੈਸਕ 18-05-2026
ਮਹਿਲ ਕਲਾਂ, 17 ਮਈ (ਅਵਤਾਰ ਸਿੰਘ ਅਣਖੀ)-ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੀ ਹੋਣਹਾਰ ਵਿਦਿਆਰਥਣ ਐਸ਼ਪਰੀਤ ਕੌਰ ਸਪੁੱਤਰੀ ਸੁਖਦਰਸ਼ਨ ਸਿੰਘ ਵਾਸੀ ਵਜੀਦਕੇ ਕਲਾਂ ਜਿਸ ਨੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ 'ਚ 98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹਾ ਬਰਨਾਲਾ ਦਾ ਟਾਪਰ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ ਉਪਰ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿੰਡ ਵਜੀਦਕੇ ਕਲਾਂ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ, ਸ਼ਹੀਦ ਰਹਿਮਤ ਅਲੀ ਵਜੀਦਕੇ ਅਤੇ ਸਮੂਹ ਨਗਰ ਪੰਚਾਇਤ ਵਲੋਂ ਹੋਣਹਾਰ ਵਿਦਿਆਰਥਣ ਐਸ਼ਪਰੀਤ ਕੌਰ ਵਜੀਦਕੇ ਨੂੰ ਵਧਾਈ ਦਿੰਦਿਆਂ ਯਾਦਗਾਰੀ ਚਿੰਨ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਸੁਖਵਿੰਦਰ ਕੌਰ, ਰਾਮ ਸਿੰਘ ਵਜੀਦਕੇ, ਮਨਦੀਪ ਸਿੰਘ ਗੋਲੀ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਕਲੱਬ ਪ੍ਰਧਾਨ ਸ਼ਮਿੰਦਰ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ ਕਿੰਦਾ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਧੀਆਂ ਹੁਣ ਉੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ ਉੱਚ ਅਹੁਦਿਆਂ ਉਪਰ ਬਿਰਾਜਮਾਨ ਹਨ | ਅਸੀਂ ਕਾਮਨਾ ਕਰਦੇ ਹਾਂ ਇਹ ਹੋਣਹਾਰ ਵਿਦਿਆਰਥਣ ਐਸ਼ਪਰੀਤ ਕੌਰ ਉੱਚ ਵਿੱਦਿਆ ਪ੍ਰਾਪਤ ਕਰ ਕੇ ਬੁਲੰਦੀਆਂ ਨੂੰ ਸਰ ਕਰ ਕੇ ਨਗਰ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰੇ | ਇਸ ਮੌਕੇ ਪੰਚ ਜਗਰਾਜ ਸਿੰਘ, ਸਿਕੰਦਰ ਸਿੰਘ, ਪੰਚ ਕਾਕੋ ਸਿੰਘ, ਕਿਸਾਨ ਆਗੂ ਕੁਲਜੀਤ ਸਿੰਘ, ਗ੍ਰੰਥੀ ਗੁਰਮੀਤ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ ਨੂੰ ਅੱਗ ਲਾ ਕੇ ਕੀਤਾ ਜਾ ਰਿਹਾ ਨਸ਼ਟ <br/> ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।