28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ ਨੂੰ ਅੱਗ ਲਾ ਕੇ ਕੀਤਾ ਜਾ ਰਿਹਾ ਨਸ਼ਟ <br/>

ਅਜੀਤ ਡੈਸਕ 18-05-2026
ਤਪਾ ਮੰਡੀ, 17 ਮਈ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਤਪਾ ਦੇ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਹੋਣ ਕਰ ਕੇ ਤਪਾ ਸ਼ਹਿਰ ਅੰਦਰ ਜਗ੍ਹਾ ਜਗ੍ਹਾ 'ਤੇ ਕੂੜੇ ਦੇ ਢੇਰ ਜਮ੍ਹਾਂ ਹੋ ਗਏ ਹਨ ਨੂੰ ਕੁੱਝ ਲੋਕਾਂ ਵਲੋਂ ਅੱਗ ਲਾ ਕੇ ਨਸ਼ਟ ਕੀਤਾ ਜਾ ਰਿਹਾ ਹੈ | ਪ੍ਰੰਤੂ ਕੂੜੇ 'ਚੋਂ ਪੈਦਾ ਹੋਏ ਧੰੂਏਾ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਅÏਖਾ ਹੋ ਗਿਆ ਹੈ | ਜਦ ਕਿ ਕਈ ਦਿਨਾਂ ਤੋਂ ਇਕੱਠੇ ਹੋਏ ਕੂੜੇ ਦੇ ਢੇਰਾਂ ਨਾਲ ਗੰਦਗੀ ਤੇ ਬਦਬੂ ਫੈਲ ਰਹੀ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ, ਪਰ ਆਪ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਹੱਥ 'ਤੇ ਹੱਥ ਧਰ ਕੇ ਬੈਠੀ ਹੈ ਤੇ ਸ਼ਹਿਰ ਵਾਸੀ ਨਰਕ ਭਰੀ ਜ਼ਿੰਦਗੀ ਹੰਢਾਉਣ ਲਈ ਮਜਬੂਰ ਹੋਏ ਪਏ ਹਨ | ਸ਼ਹਿਰ ਦੇ ਹਰ ਇੱਕ ਗਲੀ, ਮੁਹੱਲੇ, 'ਚ ਚੁਰਾਹਿਆਂ 'ਚ ਕੂੜੇ ਦੇ ਵੱਡੇ-ਵੱਡੇ ਢੇਰ ਦੇਖਣ ਨੂੰ ਮਿਲ ਰਹੇ ਅਤੇ ਵੱਡੀ ਤਾਦਾਦ ਦੇ ਵਿਚ ਕੂੜਾ ਘਰਾਂ ਦੇ ਵਿਚ ਵੀ ਜਮ੍ਹਾ ਹੋ ਗਿਆ ਹੈ | ਜਿਸ ਕਰ ਕੇ ਹੁਣ ਪੂਰਾ ਤਪਾ ਸ਼ਹਿਰ ਕੂੜੇ ਦੇ ਢੇਰ 'ਤੇ ਬੈਠਾ ਨਜ਼ਰ ਆ ਰਿਹਾ ਹੈ | ਸ਼ਹਿਰ ਵਾਸੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰੇ ਤਾਂ ਕਿ ਸ਼ਹਿਰ ਵਾਸੀ ਕੂੜੇ ਦੇ ਢੇਰਾਂ ਤੋਂ ਨਿਜਾਤ ਪਾ ਸਕਣ |

ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਪਿੰਡ ਵਜੀਦਕੇ ਕਲਾਂ ਵਿਖੇ ਹੋਣਹਾਰ ਵਿਦਿਆਰਥਣ ਐਸ਼ਪਰੀਤ ਕੌਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।