28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਜੱਸੀ ਮੰਨਵੀ <br/>

ਅਜੀਤ ਡੈਸਕ 18-05-2026
ਅਮਰਗੜ੍ਹ, 17 ਮਈ (ਪਵਿੱਤਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜਦੋਂ- ਜਦੋਂ ਵੀ ਸੂਬੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਪੰਜਾਬ ਦੀ ਵਾਂਗਡੋਰ ਸੰਭਾਈ ਤਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਭਲਾਈ ਸਕੀਮਾਂ ਚਲਾਈਆਂ ਗਈਆਂ, ਉੱਥੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਵੱਲ ਤੋਰਿਆ ਗਿਆ, ਅੱਜ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜੇ ਕਰਨ ਦੀ ਜ਼ਰੂਰਤ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਵੀਰ ਵੀਰ ਸਿੰਘ ਜੱਸੀ ਮੰਨਵੀ ਵੱਲੋਂ ਨਗਰ ਪੰਚਾਇਤ ਅਮਰਗੜ੍ਹ ਦੀ ਮਿਉਂਸੀਪਲ ਕੌਂਸਲਰਾਂ ਦੀ ਚੋਣ ਮੁਹਿੰਮ ਸ਼ੁਰੂ ਕਰਨ ਵੇਲੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਪੰਚਾਇਤ ਅਮਰਗੜ੍ਹ ਲਈ ਵਾਰਡ ਨੰਬਰ 2 ਤੋਂ ਨਿਰਭੈ ਸਿੰਘ,ਵਾਰਡ ਨੰਬਰ 3 ਪਰਮਜੀਤ ਕੌਰ,ਵਾਰਡ ਨੰਬਰ 4 ਤੋਂ ਰੋਹਤਾਸ ਵਰਮਾ,ਵਾਰਡ ਨੰਬਰ 6 ਤੋਂ ਮਨਦੀਪ ਸਿੰਘ,ਵਾਰਡ ਨੰਬਰ 8 ਤੋਂ ਸੇਰ ਸਿੰਘ, ਅਤੇ ਵਾਰਡ ਨੰਬਰ 9 ਤੋਂ ਕਮਲਜੀਤ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੇ ਉਮੀਦਵਾਰਾਂ ਨੂੰ ਜਿਤਾਉਣ ਲਈ 26 ਮਈ ਨੂੰ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾਂ ਲਾ ਕੇ ਸਾਨੂੰ ਸੇਵਾ ਦਾ ਮੌਕਾ ਦਿਓ | ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਭੀਮ ਸਿੰਘ ਵੜੈਚ, ਜਥੇਦਾਰ ਮਨਸ਼ਾਂਤ ਸਿੰਘ ਜਲਾਲਗੜ੍ਹ, ਸਾਬਕਾ ਸਰਪੰਚ ਨਰਿੰਦਰ ਸਿੰਘ ਮੰਨਵੀ, ਸਾਬਕਾ ਸਰਪੰਚ ਰਾਮ ਸਿੰਘ ਮੰਨਵੀ, ਸਾਬਕਾ ਸਰਪੰਚ ਪਰਮੇਸ਼ਰ ਸਿੰਘ ਮੰਨਵੀ, ਪੁਸ਼ਵਿੰਦਰ ਸਿੰਘ ਗੋਗੀ ਮੰਨਵੀ, ਲਾਲੀ ਢੀਂਡਸਾ, ਜੱਸਾ ਮੰਨਵੀ, ਜਗਜੀਤ ਸਿੰਘ ਜੱਗੀ, ਸ਼ੇਰ ਸਿੰਘ ਅਤੇ ਪ੍ਰਦੀਪ ਕੁਮਾਰ ਅਮਰਗੜ੍ਹ, ਕੇਸਰ ਸਿੰਘ ਪੰਚ ਬਾਗੜੀਆਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਸ਼ਨੀ ਜੈਅੰਤੀ ਮਨਾਈ <br/> ਅਗਲੀ ਖ਼ਬਰ ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।